ਚੰਡੀਗੜ੍ਹ, 19 ਅਪ੍ਰੈਲ 2023- ਸੀਨੀਅਰ ਲੀਡਰ ਅਕਾਲੀ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਵਲੋਂ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਅਟਵਾਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੀ ਮੁਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਅਟਵਾਲ ਨੇ ਆਪਣੇ ਪੁੁੱਤਰ ਇੰਦਰਇਕਬਾਲ ਦੇ ਸਮਰਥਨ ਚ ਅਕਾਲੀ ਦਲ ਛੱਡਿਆ ਹੈ।
ਦੱਸਣਯੋਗ ਹੈ ਕਿ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਕੁਝ ਦਿਨ ਪਹਿਲ੍ਹਾ ਭਾਜਪਾ ਚ ਸ਼ਾਮਲ ਹੋਏ ਸਨ ਤੇ ਭਾਜਪਾ ਤੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਲੜ ਰਹੇ ਹਨ।