ਗੁਰਦਾਸਪੁਰ, 20 ਅਪ੍ਰੈਲ 2023 (ਦੀ ਪੰਜਾਬ ਵਾਇਰ)। ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਵਾਪਸ ਪਰਤਨਾ ਪਿਆ। ਹਾਲਾਕਿ ਇਸ ਤੋਂ ਪਹਿਲ੍ਹਾ ਡਰੋਨ ਕਰੀਬ ਪੰਜ ਮਿੰਟ ਭਾਰਤ ਦੀ ਸਰਹਦ ਦੇ ਅੰਦਰ ਦਾਖਿਲ ਰਿਹਾ। ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਸਰਚ ਆਪਰੇਸ਼ਨ ਚਲਾਇਆ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਕਰੀਬ 2 ਵਜੇ ਅਦੀਅਨ ਚੌਕੀ ‘ਤੇ ਪਾਕਿ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿ ਡਰੋਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਡਰੋਨ ਭਾਰਤੀ ਖੇਤਰ ਵਿੱਚ ਕੁਝ ਮਿੰਟ ਰੁਕਣ ਤੋਂ ਬਾਅਦ ਵਾਪਸ ਪਰਤਿਆ। ਇਸ ਤੋਂ ਬਾਅਦ ਜਵਾਨਾਂ ਨੇ ਇਸ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।