Close

Recent Posts

ਪੰਜਾਬ ਮੁੱਖ ਖ਼ਬਰ

ਜਲਾਲਾਬਾਦ ਤੋਂ ਆਪ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਖਿਲਾਫ਼ ਮਾਮਲਾ ਦਰਜ਼, ਕੀਤਾ ਗ੍ਰਿਫ਼ਤਾਰ

ਜਲਾਲਾਬਾਦ ਤੋਂ ਆਪ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਖਿਲਾਫ਼ ਮਾਮਲਾ ਦਰਜ਼, ਕੀਤਾ ਗ੍ਰਿਫ਼ਤਾਰ
  • PublishedApril 21, 2023

ਜਲਾਲਾਬਾਦ, 21 ਅਪ੍ਰੈਲ 2023 (ਦੀ ਪੰਜਾਬ ਵਾਇਰ)। ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵਲੋਂ ਗੋਲਡੀ ਕੰਬੋਜ ਦੇ ਪਿਤਾ ਸਮੇਤ ਚਾਰ ਖਿਲਾਫ਼ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਤੇ ਦੋਸ਼ ਲਗਾਉਂਦੇ ਹੋਏ ਸੁਨੀਲ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ, ਗੋਲਡੀ ਦੇ ਪਿਤਾ ਨੇ ਮੈਨੂੰ ਬਲਾਤਾਕਰ ਦੇ ਝੂਠੇ ਕੇਸ ਵਿਚ ਫ਼ਸਾਉਣ ਲਈ 10 ਲੱਖ ਰੁਪਏ ਦੀ ਮੰਗ ਕੀਤੀ। ਦੂਜੇ ਪਾਸੇ ਪੁਲਿਸ ਦੇ ਵਲੋਂ ਸੁਨੀਲ ਦੇ ਬਿਆਨਾਂ ਦੇ ਆਧਾਰ ਤੇ ਸੁਰਿੰਦਰ ਸਿੰਘ ਕੰਬੋਜ, ਰਾਣੋ ਬਾਈ, ਸੁਨੀਲ ਰਾਏ ਅਤੇ ਸੁਨੀਲ ਰਾਏ ਦੀ ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

Written By
The Punjab Wire