ਸਵਰਨਕਾਰ ‘ਤੇ ਅਣਪਛਾਤੇ ਵਿਅਕਤੀਆਂ ਨੇ ਚਲਾਇਆ ਗੋਲੀਆਂ, ਖੱਬੇ ਪੱਟ ਚ ਲੱਗੀ ਇੱਕ ਗੋਲੀ, ਮਾਮਲਾ ਦਰਜ, ਪਹਿਲ੍ਹਾਂ ਵੀ ਦੁਕਾਨ ਤੋਂ ਸਾਮਾਨ ਲੱਟਣ ਦੀ ਅਸਫ਼ਲ ਵਾਰਦਾਤ ਨੂੰ ਦਿੱਤਾ ਜਾ ਚੁੱਕਾ ਹੈ ਅੰਜਾਮ

ਗੁਰਦਾਸਪੁਰ, 25 ਅਪ੍ਰੈਲ 2023 (ਮੰਨਣ ਸੈਣੀ)। ਬੀਤੀ ਰਾਤ ਧਾਰੀਵਾਲ ਦੇ ਪੁਰਾਣੇ ਬੱਸ ਸਟੈਂਡ ‘ਤੇ ਸਥਿਤ ਇਕ ਸੁਨਿਆਰੇ ਦੀ ਦੁਕਾਨ ਬੰਦ ਕਰ ਰਹੇ ਸੁਨਿਆਰੇ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਸਵਰਨਕਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ। ਜ਼ਖਮੀ ਸਵਰਨਕਾਰ ਦੀ ਪਛਾਣ ਅਮਿਤ ਧੁੰਨਾ ਪੁੱਤਰ ਰਜਿੰਦਰ ਕੁਮਾਰ ਵਜੋਂ ਹੋਈ ਹੈ। ਦੂਜੇ ਪਾਸੇ ਥਾਣਾ ਧਾਰੀਵਾਲ ਦੀ ਪੁਲੀਸ ਨੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ 18 ਮਈ 2022 ਨੂੰ ਵੀ ਇਸ ਸੁਨਿਆਰੇ ਨੇ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਅਸਫਲ ਕੋਸ਼ਿਸ਼ ਕੀਤੀ ਸੀ। ਪਰ ਕੀ ਇਹ ਕਾਤੀਲਾਨਾ ਹਮਲਾ ਉਸ ਵਜ਼੍ਹਾ ਨਾਲ ਹੋਇਆ ਇਸ ਦੀ ਪੁਲਿਸ ਘੋਖ ਕਰ ਰਹੀ ਹੈ.

ਪ੍ਰਾਪਤ ਜਾਣਕਾਰੀ ਅਨੁਸਾਰ ਧਾਰੀਵਾਲ ਦੇ ਪੁਰਾਣੇ ਬੱਸ ਸਟੈਂਡ ’ਤੇ ਸਥਿਤ ਮਾਂ ਦੁਰਗਾ ਜਵੈਲਰਜ਼ ਦਾ ਮਾਲਕ ਅਮਿਤ ਧੁੰਨਾ ਸੋਮਵਾਰ ਰਾਤ ਕਰੀਬ 9.15 ਵਜੇ ਆਪਣਾ ਸ਼ੋਅਰੂਮ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਜੋ ਦੋ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਨੇ ਉਸ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਅਮਿਤ ਧੁੰਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਜਗਜੀਤ ਸਿੰਘ ਸਰੋਆ, ਡੀਐਸਪੀ ਵਿਸ਼ਵਨਾਥ, ਸੀਆਈਏ ਇੰਚਾਰਜ ਕਪਿਲ ਕੌਸ਼ਲ ਅਤੇ ਸਟੇਸ਼ਨ ਹਾਊਸ ਅਫਸਰ ਹਰਪਾਲ ਸਿੰਘ ਸਮੇਤ ਕਈ ਅਧਿਕਾਰੀ ਮੌਕੇ ’ਤੇ ਪਹੁੰਚ ਗਏ।

ਥਾਣਾ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਤਿੰਨ ਖੋਲ ਬਰਾਮਦ ਹੋਏ ਹਨ। ਜਦਕਿ ਅਮਿਤ ਦੇ ਖੱਬੀ ਪੱਟ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਅਮ੍ਰਿਤਸਰ ਵਿੱਚ ਸਫਲ ਆਪ੍ਰੇਸ਼ਨ ਹੋ ਚੁੱਕਾ ਹੈ। ਪੁਲੀਸ ਵੱਲੋਂ ਉਸ ਦੇ ਪਿਤਾ ਰਾਕੇਸ਼ ਕੁਮਾਰ ਪੁੱਤਰ ਗੋਵਰਧਨ ਦਾਸ ਦੇ ਬਿਆਨਾਂ ’ਤੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦਕਿ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਪਹਿਲੇ ਕੇਸ ਬਾਰੇ ਦੱਸਿਆ ਕਿ ਪੁਲੀਸ ਵੱਖ-ਵੱਖ ਤੱਥਾਂ ’ਤੇ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ।

Exit mobile version