ਚੰਡੀਗੜ੍ਹ, 25 ਅਪ੍ਰੈਲ 2023 (ਦੀ ਪੰਜਾਬ ਵਾਇਰ)। ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2017 ਤੱਕ ਰਹਿ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਨ ਦੀ ਕੀਤੀ ਅਰਦਾਸ