ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਮੌਕੇ 30 ਅਪ੍ਰੈਲ ਨੂੰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ ਪਾਬੰਦੀ ਲਗਾਈ

ਗੁਰਦਾਸਪੁਰ, 27 ਅਪ੍ਰੈਲ 2023 (ਦੀ ਪੰਜਾਬ ਵਾਇਰ) । ਜਿਲ੍ਹਾ ਸਿੱਖਿਆ ਅਫਸਰ (ਸਕੈਂਡਰੀ), ਗੁਰਦਾਸਪੁਰ ਵਲੋਂ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸਦ, ਪੰਜਾਬ ਵਲੋਂ ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਪੇਪਰ-2 ਦੀ ਪ੍ਰੀਖਿਆ ਮਿਤੀ 30 ਅਪ੍ਰੈਲ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਕੇਂਦਰਾਂ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਕਰਵਾਈ ਜਾ ਰਹੀ ਹੈ।

ਇਸ ਪ੍ਰੀਖਿਆ ਵਿੱਚ ਕਿਸੇ ਪ੍ਰਕਾਰ ਦਾ ਕੋਈ ਵਿਘਨ ਨਾ ਪਵੇ ਇਸ ਲਈ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 30 ਅਪ੍ਰੈਲ 2023 ਨੂੰ ਪਾਬੰਦੀ ਲਗਾ ਦਿੱਤੀ ਹੈ। ਮਨਾਹੀ ਦੇ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਉਹਨਾਂ ਵਿਅਕਤੀਆਂਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ `ਤੇ ਹੋਣਗੇ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਜਾਂਦਾ ਹੈ।

Exit mobile version