ਪੰਨੂੰ ਦੀ ਧਮਕੀ, ਮਗਰੋਂ ਪੰਜਾਬ ਦੇ ਰੇਲਵੇ ਸ਼ਟੇਸ਼ਨਾਂ ‘ਤੇ ਹਾਈ ਅਲਰਟ ਜਾਰੀ

ਚੰਡੀਗੜ੍ਹ, 28 ਅਪ੍ਰੈਲ (ਦੀ ਪੰਜਾਬ ਵਾਇਰ)। ਸਿੱਖ ਫਾਰ ਜਸਟਿਸ ਸੰਗਠਨ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ 29 ਅਪ੍ਰੈਲ ਨੂੰ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੇਲ ਆਵਾਜਾਈ ਠੱਪ ਕਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਸੂਬੇ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਅਲਰਟ ਤੋਂ ਬਾਅਦ ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਜਲੰਧਰ ਅਤੇ ਲੁਧਿਆਣਾ ਸਟੇਸ਼ਨਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਕਮਿਸ਼ਨਰੇਟ ਪੁਲਿਸ ਅਤੇ ਜੀਆਰਪੀ ਨੇ ਵੀਰਵਾਰ ਸ਼ਾਮ ਨੂੰ ਲੁਧਿਆਣਾ ਸਟੇਸ਼ਨ ‘ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸਟੇਸ਼ਨ ਕੰਪਲੈਕਸ ਅਤੇ ਗੱਡੀਆਂ ਦੀ ਚੈਕਿੰਗ ਕਰਦੇ ਹੋਏ ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਜਿਵੇਂ ਹੀ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।ਪੁਲਿਸ ਨੇ ਸੀਸੀਟੀਵੀ ਰੂਮ, ਰੇਲਵੇ ਪੁਲ ਅਤੇ ਸਟੇਸ਼ਨ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ਦੀ ਜਾਂਚ ਕੀਤੀ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ।

Exit mobile version