ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਵੇਗਾ : ਭਗਵੰਤ ਮਾਨ
ਚੰਡੀਗੜ੍ਹ, 29 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ 8ਵੀਂ ਕਲਾਸ ਦੇ ਨਤੀਜੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਵੱਲੋਂ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚੋਂ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਗਿਆ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਇਨਾਮ ਵਜੋਂ ਦਿੱਤੇ ਜਾਣਗੇ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਪਹਿਲੇ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਦੀ ਲੜਕੀ ਨੇ ਬਾਜ਼ੀ ਮਾਰੀ ਹੈ। ਮਾਨਸਾ ਦੀ ਲਵਪ੍ਰੀਤ ਕੌਰ ਪੁੱਤਰ ਕੁਲਵਿੰਦਰ ਸਿੰਘ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਵਿਦਿਆਰਥਣ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲੇ ਸਥਾਨ ਉਤੇ ਰਹੀ। ਦੂਜੇ ਸਥਾਨ ਉਤੇ ਵੀ ਗੁਰਅੰਕਤ ਕੌਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਅਰਥਣ ਰਹੀ। ਤੀਜੇ ਸਕਾਨ ਉਤੇ ਲੁਧਿਆਣਾ ਦੀ ਵਿਦਿਆਰਥਣ ਰਹੀ।
ਅੱਠਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਇਸ ਸਾਲ ਕੁੱਲ 298127 (ਦੋ ਲੱਖ ਅਠਾਨਵੇਂ ਹਜ਼ਾਰ ਇੱਕ ਸੌ ਸਤਾਈ) ਪਰੀਖਿਆਰਥੀ ਹਾਜਰ ਹੋਏ ਸਨਜਿਨ੍ਹਾਂ ਵਿੱਚੋਂ 292206 (ਦੋ ਲੱਖ ਬਾਨਵੇਂ ਹਜ਼ਾਰ ਦੋ ਸੌ ਛੇ) ਪਰੀਖਿਆਰਥੀ ਪਾਸ ਹੋਏ ਹਨ ਅਤੇ ਇਸ ਸਾਲ 2022-23 ਦੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 98.01 ਰਹੀ ਹੈ।