ਸੇਵਾ ਕੇਂਦਰਾਂ ਦੇ ਸਮੇਂ ਚ ਨਹੀਂ ਹੋਈ ਕੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਗੁਰਦਾਸਪੁਰ, 01 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਬੇਸ਼ਕ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਜਿਸਦੇ ਚਲਦੇ ਰਾਜ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਣ ਜ਼ਿਲ੍ਹੇ ਦੇ ਸਮੁੱਚੇ ਪੰਜਾਬ ਸਰਕਾਰ ਦੇ ਅਦਾਰੇ 02 ਮਈ 2023 ਦਿਨ ਮੰਗਲਵਾਰ ਤੋਂ ਸਵੇਰੇ 07:30 ਵਜੇ ਤੋਂ ਦੁਪਹਿਰ 02:00 ਵਜੇ ਤੱਕ ਖੁੱਲਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਪਰ ਇੱਥੇ ਇਹ ਦੱਸਣਾ ਜਰੂਰੀ ਹੈ ਕਿ ਸੇਵਾ ਕੇਂਦਰਾ ਦੇ ਸਮੇਂ ਚ ਹਾਲੇ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਡੀਸੀ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਲੇ ਤੱਕ ਸੇਵਾ ਕੇਂਦਰਾਂ ਦੇ ਸਮੇਂ ਚ ਕੋਈ ਤਬਦੀਲੀ ਨਹੀਂ ਕੀਤੀ ਗਈ। ਸੇਵਾਂ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁਲਣਗੇਂ ਅਤੇ ਲੋਕ ਸੇਵਾਂ ਕੇਂਦਰਾਂ ਤੋਂ ਸੇਵਾ ਪ੍ਰਾਪਤ ਕਰ ਸਕਣਗੇਂ।

Exit mobile version