ਕੈਨੇਡੀਅਨ ਪ੍ਰਧਾਨ ਮੰਤਰੀ ਨੇ ਮੋਦੀ ਦੀ ਮੰਗ ਨੂੰ ਕੀਤਾ ਨਜ਼ਰਅੰਦਾਜ਼ : ਖਾਲਸਾ ਸਾਜਨਾ ਦਿਵਸ ਮੌਕੇ ਜਸਟਿਨ ਟਰੂਡੋ ਦੀ ਹਾਜ਼ਰੀ ਵਿੱਚ ਲਹਰਾਏ ਗਏ ਖਾਲਿਸਤਾਨੀ ਝੰਡੇ

ਕੇਨੇਡਾ, 01 ਮਈ 2023 (ਦੀ ਪੰਜਾਬ ਵਾਇਰ)। ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਸਰਗਰਮ ਹੋਣ ਤੋਂ ਬਾਅਦ ਵਿਦੇਸ਼ਾਂ ਵਿੱਚ ਵੀ ਖਾਲਿਸਤਾਨ ਦੇ ਝੰਡੇ ਬੁਲੰਦ ਹੋਣੇ ਸ਼ੁਰੂ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਕੁਝ ਮਹੀਨਿਆਂ ‘ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਖਾਲਿਸਤਾਨ ਦਾ ਸਮਰਥਨ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਦੂਜੇ ਦੇਸ਼ਾਂ ਤੋਂ ਮੰਗ ਉਠਾਈ ਸੀ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਨੂੰ ਵਾਰ-ਵਾਰ ਨਜ਼ਰਅੰਦਾਜ਼ ਕਰ ਰਹੇ ਹਨ।

ਦੈਨਿਕ ਭਾਸਕਰ ਦੀ ਖਬਰ ਅਨੂਸਾਰ ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ 30 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਮੁੱਖ ਤੌਰ ‘ਤੇ ਪਹੁੰਚੇ। ਇਸ ਪ੍ਰੋਗਰਾਮ ਵਿੱਚ ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਵੇਖਣ ਨੂੰ ਮਿਲੇ। ਇੰਨਾ ਹੀ ਨਹੀਂ ਇਹ ਝੰਡੇ ਪ੍ਰਧਾਨ ਮੰਤਰੀ ਟਰੂਡੋ ਦੇ ਨਾਲ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ।

ਮਾਹਿਰਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਸ ਕਦਮ ਨਾਲ ਉਨ੍ਹਾਂ ਦਾ ਖਾਲਿਸਤਾਨ ਪ੍ਰਤੀ ਰਵੱਈਆ ਸਾਫ਼ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਖਾਲਿਸਤਾਨ ਸਮਰਥਕ ਵੀ ਇਸ ਦਾ ਫਾਇਦਾ ਉਠਾ ਰਹੇ ਹਨ ਅਤੇ ਹੋਰ ਸਿਰ ਚੁੱਕ ਸਕਦੇ ਹਨ। ਇਥੇ ਹੀ ਬੱਸ ਨਹੀਂ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਟਰੂਡੋ ਦੇ ਖਾਲਿਸਤਾਨ ਦੇ ਹੱਕ ਵਿੱਚ ਆਉਣ ਬਾਰੇ ਖੁੱਲ੍ਹ ਕੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਅਤੇ ਭਾਰਤ ਸਰਕਾਰ ਦੀ ਕਾਰਵਾਈ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ, ਬਰਤਾਨੀਆ ਅਤੇ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੂਤਘਰ ਦੇ ਕਰਮਚਾਰੀਆਂ ਨਾਲ ਵੀ ਬਦਸਲੂਕੀ ਕੀਤੀ ਗਈ। ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਨੂੰ ਸਖਤ ਰਵੱਈਆ ਅਪਣਾਉਣ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਟਰੂਡੋ ਵਾਲੇ ਸਮਾਗਮ ਵਿੱਚ ਖਾਲਿਸਤਾਨੀ ਝੰਡੇ ਅਤੇ ਸਮਰਥਨਾ ਦਾ ਆਉਣਾ ਭਾਰਤ-ਕੈਨੇਡੀਅਨ ਸਬੰਧਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਬ੍ਰਿਟੇਨ ਵਿੱਚ ਸੁਤੰਤਰ ਸਲਾਹਕਾਰ ਕੋਲਿਨ ਬਲੂਮ ਦੁਆਰਾ ਬਲੂਮ ਸਮੀਖਿਆ ਰਿਪੋਰਟ ਪਹਿਲਾਂ ਹੀ ਯੂਕੇ ਅਤੇ ਭਾਰਤ ਸਰਕਾਰ ਨੂੰ ਚਿੰਤਤ ਕਰ ਚੁੱਕੀ ਹੈ। ਬਲੂਮ ਰਿਪੋਰਟ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਖਾਲਿਸਤਾਨੀ ਸਮਰਥਕਾਂ ਨੇ ਯੂ.ਕੇ ਦੇ ਵੱਡੇ ਗੁਰਦੁਆਰਿਆਂ ‘ਤੇ ਕਬਜ਼ਾ ਕਰ ਲਿਆ ਹੈ ਅਤੇ ਉਥੋਂ ਇਕੱਠੇ ਕੀਤੇ ਪੈਸੇ ਦੀ ਗਲਤ ਤਰੀਕੇ ਨਾਲ ਵਰਤੋਂ ਕੀਤੀ ਜਾ ਰਹੀ ਹੈ।

ਕੈਨੇਡਾ ਦਾ ਵੀ ਇਹੀ ਹਾਲ ਹੈ। ਉਥੋਂ ਦੇ ਬਹੁਤੇ ਗੁਰਦੁਆਰਿਆਂ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਉਸ ਦਾ ਸਮਰਥਨ ਕਰਨਾ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ।

Print Friendly, PDF & Email
www.thepunjabwire.com Contact for news and advt :-9814147333