ਓਲੰਪੀਅਨ ਮਹਿਲਾ ਪਹਿਲਵਾਨਾਂ ਦੇ ਹਮਾਇਤ ਵਿੱਚ ਗੁਰਦਾਸਪੁਰ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੇ ਕੁਸ਼ਤੀ ਫੈੈਡਰੇਸ਼ਨ ਦੇ ਪ੍ਰਧਾਨ ਦਾ ਪੁਤਲਾ ਫ਼ੂਕਿਆ।

ਗੁਰਦਾਸਪੁਰ 1 ਮਈ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ਜ਼ਿਲ੍ਹੇ ਦੇ ਵੱਖ ਵੱਖ ਖੇਡ ਸੈਂਟਰਾਂ ਦੇ ਸੈਂਕੜੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਸੁਕਾ ਤਲਾਅ ਗੁਰਦਾਸਪੁਰ ਵਿਖੇ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿਰਜ ਭੂਸ਼ਣ ਦਾ ਪੁਤਲਾ ਡਾਕਖਾਨਾ ਚੌਕ ਵਿੱਚ ਸਾੜਿਆ। ਪ੍ਰੋਫੈਸਰ ਮੁੱਖਵਿੰਦਰ ਸਿੰਘ ਰੰਧਾਵਾ, ਡਾਕਟਰ ਜਗਜੀਵਨ ਲਾਲ, ਅਮਰਜੀਤ ਸ਼ਾਸਤਰੀ, ਬਲਵਿੰਦਰ ਕੌਰ ਰਾਵਲਪਿੰਡੀ ਦੀ ਪ੍ਰਧਾਨਗੀ ਹੇਠ ਇਕੱਠੇ ਹੋਏ ਖਿਡਾਰੀਆਂ ਨੇ ਦੋਸ਼ ਲਾਇਆ ਕਿ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜੰਤਰ ਮੰਤਰ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਵਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਔਰਤ ਪਹਿਲਵਾਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ ਲਾਇਆ ਹੈ। ਪੋਕਸੋ ਤਹਿਤ ਪਰਚਾ ਦਰਜ਼ ਕਰਕੇ ਪ੍ਰਧਾਨ ਨੂੰ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਦੀ ਲੁਕਵੀਂ ਹਿਮਾਇਤ ਕਰਕੇ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਅਮਰ ਕ੍ਰਾਂਤੀ ਸਟੂਡੈਂਟਸ ਯੂਨੀਅਨ ਨੇ ਕਿਹਾ ਕਿ ਖਿਡਾਰੀਆਂ ਦੇ ਸੰਘਰਸ਼ ਨੂੰ ਕਿਸਾਨ ਅੰਦੋਲਨ ਦੀ ਤਰ੍ਹਾਂ ਵੱਖ ਵੱਖ ਝੂਠੇ ਬਿਰਤਾਂਤ ਸਿਰਜ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕਾਮੇ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਅੱਜ ਕਿਰਤੀ ਕਿਸਾਨ ਯੂਨੀਅਨ ਦਾ ਪਹਿਲਾ ਜੱਥਾ ਜੰਤਰ ਮੰਤਰ ਦਿੱਲੀ ਵਿਖੇ ਪਹਿਲਵਾਨਾਂ ਦੇ ਹੱਕ ਵਿੱਚ ਗਿਆ ਹੈ। ਬੇਟੀਆਂ ਦੀ ਹਿਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਬੱਝਵੀਂ ਮਦਦ ਕਰੇਗਾ। ਬਲਵਿੰਦਰ ਕੌਰ ਇਸਤਰੀ ਜਾਗ੍ਰਿਤੀ ਮੰਚ ਨੇ ਇਸ ਲੜਾਈ ਨੂੰ ਘਰ ਘਰ ਲੈ ਕੇ ਜਾਣ ਦਾ ਸੱਦਾ ਦਿੱਤਾ। ਅਮਰਜੀਤ ਸ਼ਾਸਤਰੀ ਨੇ ਖੇਡਾਂ ਵਿਚ ਆਈ ਗਿਰਾਵਟ ਨੂੰ ਦੂਰ ਕਰਨ ਲਈ ਖਿਡਾਰੀਆਂ ਨੂੰ ਖੁਦ ਅੱਗੇ ਆਉਣ ਦੀ ਲੋੜ ਤੇ ਜੋਰ ਦਿੱਤਾ। ਪ੍ਰੋਫੈਸਰ ਰੰਧਾਵਾ ਨੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਆਰਾਮ ਨਾਲ ਨਹੀਂ ਬੈਠਣਗੇ ਜਿੰਨਾ ਚਿਰ ਸਾਡੀਆਂ ਬੇਟੀਆਂ ਨੂੰ ਇਨਸਾਫ ਨਹੀਂ ਮਿਲਦਾ।

ਇਸ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ, ਕਲਾਨੌਰ, ਡੇਰਾ ਬਾਬਾ ਨਾਨਕ, ਹਰਚੋਵਾਲ, ਦੀਨਾਨਗਰ, ਕਾਲਾ ਅਫਗਾਨਾ ਆਦਿ ਸੈਂਟਰਾਂ ਵਿੱਚ ਆਉਣ ਵਾਲੇ ਦਿਨਾਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਅੱਜ ਦੀ ਇਸ ਰੈਲੀ ਵਿਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਤੋਂ ਇਲਾਵਾ ਸਾਰੇ ਖੇਡਾਂ ਦੇ ਸੈਂਟਰ ਦੇ ਕੋਚ ਹਾਜ਼ਰ ਸਨ। ਇਸ ਮੌਕੇ ਇਫਟੂ ਦੇ ਸੂਬਾਈ ਆਗੂ ਕਾਮਰੇਡ ਜੋਗਿੰਦਰ ਪਾਲ ਜੋਗਿੰਦਰ ਪਾਲ ਘੁਰਾਲਾ, ਸੁਖਦੇਵ ਰਾਜ ਬਹਿਰਾਮਪੁਰ ਬਾਅਦ ਸਬੰਧਤ ਕੋਚਾਂ, ਖੇਡ ਪ੍ਰੇਮੀਆਂ, ਵੀਨਾ ਕੁਮਾਰੀ, ਕਮਲੇਸ਼ ਕੁਮਾਰੀ, ਸੋਨੀਆ, ਅਸ਼ਵਨੀ ਸ਼ਰਮਾ, ਰਣਜੀਤ ਸਿੰਘ ਧਾਲੀਵਾਲ ਪ੍ਰਿਸੀਪਲ ਅਮਰਜੀਤ ਸਿੰਘ ਮਨੀ, ਗੁਰਦਿਆਲ ਚੰਦ, ਹਰਭਜਨ ਸਿੰਘ ਮਾਂਗਟ, ਪਰਮਿੰਦਰ ਸਿੰਘ ਕੋਠੇ ਘੁਰਾਲਾ ਸੇਵਾ ਮੁਕਤ ਲੈਕਚਰਾਰ, ਬਾਸਕਟਬਾਲ ਕੋਚ ਹਰਦੀਪ ਰਾਜ, ਪ੍ਰੋਫੈਸਰ ਸਿਮਰਤ ਪਾਲ ਕਾਦੀਆਂ, ਰਜਿੰਦਰ ਕੁਮਾਰ, ਲੈਕਚਰਾਰ, ਜੁਗਰਾਜ ਸਿੰਘ ਕੁਸ਼ਤੀ ਕੋਚ ਰਵੀ ਕੁਮਾਰ ਜੂਡੋ ਕੋਚ ਮਨਜੀਤ ਸਿੰਘ ਜਰਨਲ ਸਕੱਤਰ ਖੋ ਖੋ ਐਸੋਸੀਏਸ਼ਨ, ਪੰਕਜ਼ ਭਨੋਟ ਬਾਸਕਟਬਾਲ ਕੋਚ ਰਜਿੰਦਰ ਕੁਮਾਰ ਲੈਕਚਰਾਰ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਮਨੀ ਭੱਟੀ ਜਸਬੀਰ ਸਿੰਘ, ਆਕਾਸ਼ ਪਹਿਲਵਾਨ, ਮਨਦੀਪ ਸਿੰਘ ਜਿਮਨਾਸਟਿਕ ਕੋਚ ਸੁਸ਼ਾਂਤ ਕੰਬੋਜ, ਅਸ਼ੋਕ ਸੈਨੀ ਗੁਰਪ੍ਰੀਤ ਸਿੰਘ ਹਾਜ਼ਰ ਸਨ।

Exit mobile version