ਗੁਰਦਾਸਪੁਰ ਪੁਲਿਸ ਵੱਲੋਂ ਹੈਰੋਇਨ, ਹਥਿਆਰਾਂ ਅਤੇ ਡਰਗ ਮਨੀ ਸਮੇਤ ਦੋ ਨੌਜਵਾਨ ਕਾਬੂ

ਗੁਰਦਾਸਪੁਰ, 2 ਮਈ 2023 (ਦੀ ਪੰਜਾਬ ਵਾਇਰ)। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਦੋ ਵੱਖ ਵੱਖ ਮਾਮਲਿਆ ਵਿੱਚ ਨੌਜਵਾਨਾ ਨੂੰ ਗਿਰਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਗ੍ਰਿਫ਼ਤਾਰੀ ਥਾਣਾ ਸਦਰ ਦੀ ਪੁਲਿਸ ਅਤੇ ਸੀਆਈਏ ਸਟਾਫ਼ ਵੱਲੋਂ ਸਾਂਝੇ ਤੌਰ ਤੇ ਵੱਖ ਵੱਖ ਪੁਲਿਸ ਪਾਰਟੀਆਂ ਬਣਾ ਕੇ ਕੀਤੀ ਗਈ। ਜਿਸ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਕੋਲੋ 102 ਗ੍ਰਾਮ ਹੈਰੋਇਨ, 1 ਪਿਸਤੌਲ 32 ਬੋਰ, 1 ਦੇਸੀ ਕੱਟਾ 315 ਬੋਰ, 15 ਕਾਰਤੂਸ, ਦੋ ਮੈਗਜੀਨ ਅਤੇ 25 ਹਜਾਰ 500 ਰੁਪਏ ਦੀ ਡਰਗ ਮਨੀ ਹਾਸਿਲ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਐਸਪੀ ਅਪਰੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਥਾਣਾ ਸਦਰ ਅਤੇ ਸੀਆਈਏ ਸਟਾਫ਼ ਨੇ ਸਾਂਝੇ ਤੌਰ ‘ਤੇ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਕਾਰਵਾਈ ਕੀਤੀ | ਪੁਲੀਸ ਪਾਰਟੀ ਨੇ ਬੱਬਰੀ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਕ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਸੀ। ਜਿਸ ਦੀ ਪਛਾਣ ਰਾਜੇਸ਼ ਕੁਮਾਰ ਉਰਫ ਗੁੱਗੂ ਵਾਸੀ ਭੱਠਾ ਕਲੋਨੀ ਵਜੋਂ ਹੋਈ ਹੈ। ਜਿਸਦੀ ਤਲਾਸ਼ੀ ਦੌਰਾਨ ਉਸਦੀ ਪੈਂਟ ਦੀ ਜੇਬ ਵਿੱਚੋਂ ਇੱਕ ਦੇਸੀ ਕੱਟਾ, ਚਾਰ ਜਿੰਦਾ ਰੋਂਦ ਅਤੇ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਦੋਸ਼ੀ ਦੀ ਨਿਸ਼ਾਨਦੇਹੀ ਤੇ ਇੱਕ ਹੋਰ 32 ਬੋਰ ਦਾ ਦੇਸੀ ਪਿਸਤੋਲ ਸਮੇਤ 2 ਮੈਗਜੀਨ 11 ਜਿੰਦਾ ਰੋਂਦ ਦੀ ਬਰਾਮਦਗੀ ਕੀਤੀ ਗਈ।

ਇਸੇ ਤਰ੍ਹਾਂ ਪੁਲੀਸ ਨੇ ਢਿਲੋ ਫਾਰਮ ਪੈਸੇਲ ਨੇੜੇ ਪਿੰਡ ਵਰਸੋਲਾ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਕਾਰ ਦੀ ਤਲਾਸ਼ੀ ਲੈਣ ‘ਤੇ ਕਾਰ ਦੇ ਡੈਸ਼ ਬੋਰਡ ‘ਚ ਰੱਖੇ ਲਿਫਾਫੇ ‘ਚੋਂ 100 ਗ੍ਰਾਮ ਹੈਰੋਇਨ, 25,500 ਰੁਪਏ ਦੀ ਡਰੱਗ ਮਨੀ ਅਤੇ ਕੰਪਿਊਟਰਾਈਜ਼ਡ ਕੰਡਾ ਬਰਾਮਦ ਹੋਇਆ। ਕਾਰ ਚਾਲਕ ਦੀ ਪਛਾਣ ਜੌਰਾਵਰ ਸਿੰਘ ਉਰਫ ਜੋਲਾ ਵਾਸੀ ਵਰਸੌਲਾ ਵਜੋਂ ਹੋਈ ਹੈ। ਉਕਤ ਦੋਵਾਂ ਕੇਸਾਂ ਵਿੱਚ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਜੋਰਾਵਰ ਸਿੰਘ ਉਰਫ ਜੋਲੇ ਤੇ ਪਹਿਲ੍ਹਾ ਵੀ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ

Exit mobile version