ਰਮਨ ਬਹਿਲ ਦਾ ਦਾਅਵਾ- ਜਲੰਧਰ ਜਿਮਨੀ ਚੋਣ ‘ਚ ‘ਆਪ’ ਦੀ ਜਿੱਤ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਰਵਾਨਾ ਹੋਇਆ ਵਿਸ਼ਾਲ ਕਾਫਲਾ

ਗੁਰਦਾਸਪੁਰ, 6 ਮਈ 2023 (ਦੀ ਪੰਜਾਬ ਵਾਇਰ)।ਜਲੰਧਰ ਵਿਖੇ ਹੋ ਰਹੀ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀਆਂ ਦੇ ਵਲੰਟੀਅਰਾਂ ਦਾ ਵਿਸ਼ਾਲ ਕਾਫਲਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਕਾਫਲੇ ਵਿਚ ਸ਼ਾਮਲ ਸੈਂਕੜੇ ਵਰਕਰਾਂ ਨੇ ਰਵਾਨਾ ਹੋਣ ਤੋਂ ਪਹਿਲਾਂ ਪਾਰਟੀ ਦੇ ਹੱਕ ਵਿਚ ਜੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਕੋਈ ਫਰਕ ਨਹੀਂ ਹੈ ਅਤੇ ਇਸ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੇਮਿਸਾਲ ਇਤਿਹਾਸਕ ਵਿਕਾਸ ਕਾਰਜ ਕੀਤੇ ਹਨ। ਉਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲੀ ਹੈ ਜਿਸ ਦੀ ਬਦੌਲਤ ਅੱਜ ਪੰਜਾਬ ਦੇ ਹਰੇਕ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਦੀ ਜਿਮਨੀ ਚੋਣ ਸ਼ਾਨ ਨਾਲ ਜਿੱਤੇਗੀ ਜਿਸ ਦੇ ਬਾਅਦ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਹੋ ਜਾਣਗੇ। ਉਨਾਂ ਕਿਹਾ ਕਿ ਇਹ ਚੋਣ ਆਗਾਮੀ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਜਿੱਤ ਦਾ ਮੁੱਢ ਬੰਨੇਗੀ। ਇਸ ਮੌਕੇ ਆਮ ਆਮਦੀ ਪਾਰਟੀ ਦੇ ਸਕੱਤਰ ਭਾਰਤ ਭੂਸ਼ਣ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਮੌਜੂਦ ਸਨ।

Exit mobile version