Close

Recent Posts

ਗੁਰਦਾਸਪੁਰ ਪੰਜਾਬ

ਨਵੇ ਉਦਯੋਗ ਸਥਾਪਤ ਕਰਕੇ ਰਾਜ ਦੀ ਖੁਸ਼ਹਾਲੀ ਚ ਪਾਇਆ ਜਾਵੇਗਾ ਵਡਮੁੱਲਾ ਯੋਗਦਾਨ : ਸ੍ਰੀ ਸਚਿਨ ਪਾਠਕ

ਨਵੇ ਉਦਯੋਗ ਸਥਾਪਤ ਕਰਕੇ ਰਾਜ ਦੀ ਖੁਸ਼ਹਾਲੀ ਚ ਪਾਇਆ ਜਾਵੇਗਾ ਵਡਮੁੱਲਾ ਯੋਗਦਾਨ : ਸ੍ਰੀ ਸਚਿਨ ਪਾਠਕ
  • PublishedMay 6, 2023

ਗੁਰਦਾਸਪੁਰ, 6 ਮਈ 2023 ( ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਦੇ ਉਦਯੋਗ ਅਤੇ ਕਮਰਸ,ਵਿਭਾਗ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਂ ਹਿਮਾਸ਼ੂ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਇੱਕ ਵਿਸੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗਿਕ ਨੀਤੀ 2022 ਬਾਰੇ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਨੇ ਕੀਤੀ।

ਸੈਮੀਨਾਰ ਸਬੰਧੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਬਟਾਲਾ ਸ੍ਰੀ ਸੁਖਪਾਲ ਸਿੰਘ ਨੇ ਉਦਯੋਗਿਕ ਪਾਲਿਸੀ 2022 ਅਤੇ ਇਸ ਤੋਂ ਇਲਾਵਾਂ ਹੋਰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਉਦਯੋਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਕਰੈਡਿਟ ਗਰੰਟੀ ਫੰਡ ਸਕੀਮ, ਟਰੈੱਡ, ਜੈੱਡ, ਕਲਸਟਰ ਡਿਵੈਲਪਮੈਂਟ, ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਲਈ ਵਿਸੇਸ਼ ਲਾਭ ਦਿੱਤੇ ਗਏ ਹਨ।

ਇਸ ਮੌਕੇ ਚਡੀਗੜ੍ਹ ਦਫਤਰ ਤੋਂ ਆਈਆਂ ਵਿਸੇਸ਼ ਟੀਮਾਂ ਜਿਨ੍ਹਾ ਵੱਲੋਂ ਉਦਯੋਗਪਤੀਆਂ ਨੂੰ ਉਦਯੋਗਾ ਨਾਲ ਸਬੰਧਤ ਵੱਖ-ਵੱਖ ਸਕੀਮਾਂ ਬਾਰੇ ਵਿਸੇਸ਼ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਬਿਜਨਲ ਫਸਟ ਪੋਰਟਲ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਉਦਯੋਗਾਂ ਨਾਲ ਸਬੰਧਤ ਕੋਈ ਰੈਗੂਲੇਟਰੀ ਕਲੀਅਰੈਂਸ ਪ੍ਰਾਪਤ ਕਰਨ ਲਈ ਜਾਂ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰਨ ਲਈ ਆਪਣੀਆਂ ਅਰਜੀਆਂ ਸਬੰਧਤ ਸਕੀਮਾਂ ਦੇ ਤਹਿਤ ਆਨਲਾਈਨ ਆਪਲਾਈ ਕੀਤਾ ਜਾਵੇ।

ਸੈਮੀਨਾਰ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗਿਕ ਨੀਤੀ 2022 ਦਾ ਵੱਧ ਤੋਂ ਵੱਧ ਲਾਭ ਉਠਾ ਕੇ ਨਵੇਂ ਉਦਯੋਗ ਲਗਾਉਣ ਅਤੇ ਚੱਲ ਰਹੇ ਉਦਯੋਗਾਂ ਦਾ ਵਿਸਥਾਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।

ਇਸ ਸੈਮੀਨਾਰ ਵਿੱਚ ਜਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਉਦਯੋਗਪਤੀਆਂ ਵੱਲੋਂ, ਉਦਯੋਗਿਕ ਐਸੋਸੀਏਸ਼ਨਾਂ ਦੇ ਅਹੁੱਦੇਦਾਰਾਂ, ਚਾਰਟਡ ਅਕਾਊਟੈਂਟਾਂ, ਤੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।

Written By
The Punjab Wire