ਗੁਰਦਾਸਪੁਰ, 11 ਮਈ 2023 (ਦੀ ਪੰਜਾਬ ਵਾਇਰ)। ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੇੜੇ ਜੀਵਨਵਾਲ) ਦੀ ਪੰਚਾਇਤ ਦੇ ਸਮੂਹ 5 ਪੰਚਾਇਤ ਮੈਂਬਰ ਆਪਣੇ ਪਰਿਵਾਰਾਂ ਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਨਾਂ ਮੈਂਬਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿਚ ਸ਼ਾਮਿਲ ਕਰਵਾਉਣ ਲਈ ਪਿੰਡ ਵਿਚ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਸਾਰੇ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਵਿਚ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਬਦਲਾਅ ਦੇ ਦੌਰ ਕਾਰਨ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।
ਬਹਿਲ ਨੇ ਦੱਸਿਆ ਕਿ ਅੱਜ ਪੰਚ ਸੁਖਵੰਤ ਰਾਜ, ਪੰਚ ਕੁਲਵਿੰਦਰ ਕੌਰ, ਪੰਚ ਰਮੇਸ਼ ਕੁਮਾਰ, ਪੰਚ ਕਸ਼ਮੀਰ ਕੌਰ ਅਤੇ ਪੰਚ ਰੋਜੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਜਿਸ ਨਾਲ ਪਿੰਡ ਬੱਬਰੀ ਵਿਚ ਆਮ ਆਦਮੀ ਪਾਰਟੀ ਦਾ ਝੰਡਾ ਹੋਰ ਬੁਲੰਦ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਜਦੋਂ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲੋਕਾਂ ਦੇ ਟੈਕਸਾਂ ਦੇ ਪੈਸੇ ਦੀ ਵੱਡੇ ਪੱਧਰ ‘ਤੇ ਲੁੱਟ ਹੁੰਦੀ ਰਹੀ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੋਕਿਆ ਹੈ। ਉਨਾਂ ਪਿੰਡ ਬੱਬਰੀ ਦੇ ਸਮੂਹ ਪੰਚਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਸਮੂਹ ਪੰਚਾਂ ਅਤੇ ਪਿੰਡ ਵਾਸੀਆਂ ਨੇ ਬਹਿਲ ਨੂੰ ਭਰੋਸਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦਾ ਪੂਰਾ ਸਾਥ ਦੇਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜਰ ਸਨ।