ਪੰਜਾਬ ਮੁੱਖ ਖ਼ਬਰ ਰਾਜਨੀਤੀ

Jalandhar By Poll: ਕਾਂਗਰਸੀ MLA ਹਰਦੇਵ ਲਾਡੀ ਸ਼ੇਰੋਵਾਲੀਆ ‘ਤੇ ਬੰਧਕ ਬਣਾਉਣ ਦਾ ਮਾਮਲਾ ਦਰਜ, ਘੇਰੀ ਸੀ AAP MLA ਦੀ ਗੱਡੀ

Jalandhar By Poll: ਕਾਂਗਰਸੀ MLA ਹਰਦੇਵ ਲਾਡੀ ਸ਼ੇਰੋਵਾਲੀਆ ‘ਤੇ ਬੰਧਕ ਬਣਾਉਣ ਦਾ ਮਾਮਲਾ ਦਰਜ, ਘੇਰੀ ਸੀ AAP MLA ਦੀ ਗੱਡੀ
  • PublishedMay 12, 2023

ਜਲੰਧਰ,12 ਅਪ੍ਰੈਲ 2023 (ਦੀ ਪੰਜਾਬ ਵਾਇਰ)। ਜਲੰਧਰ ਦੇ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਲੋਕਾਂ ਨੂੰ ਬੰਧਕ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਗਈ ਸੀ।

ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਵਿਧਾਇਕਾਂ ਦੇ ਕਾਫਲੇ ਨੂੰ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਰੋਕਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਨੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਧਾਰਾ 341,186, 353,148 ਤਹਿਤ ਐਫਆਈਆਰ ਦਰਜ ਕਰਵਾਈ ਹੈ। ਗਗਨਦੀਪ ਅਰੋੜਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਨਾਜਾਇਜ਼ ਘੇਰ ਕੇ ਬੰਧਕ ਬਣਾ ਲਿਆ ਅਤੇ ਧਮਕੀਆਂ ਦਿੱਤੀਆਂ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਉਨ੍ਹਾਂ ਨੂੰ ਛੁਡਵਾਇਆ ਅਤੇ ਥਾਣੇ ਲੈ ਗਈ।

ਗਗਨਦੀਪ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਉਥੋਂ ਲੰਘ ਰਿਹਾ ਸੀ ਤਾਂ ਕਾਂਗਰਸੀ ਸਮਰਥਕਾਂ ਨੇ ਕਾਫਲੇ ਦੀਆਂ ਗੱਡੀਆਂ ਅੱਗੇ ਟਰੈਕਟਰ ਰੱਖ ਕੇ ਉਸ ਨੂੰ ਰੋਕ ਲਿਆ। ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਵੀ ਐਸਕਾਰਟ ਗੱਡੀ ਦੀਆਂ ਚਾਬੀਆਂ ਚੋਰੀ ਕਰਨ ਦੇ ਦੋਸ਼ ਲੱਗੇ ਹਨ।

ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ 10 ਮਈ ਨੂੰ ਪੋਲਿੰਗ ਦੌਰਾਨ ਪਿੰਡ ਰੂਪੇਵਾਲ ਵਿੱਚ ਹੰਗਾਮਾ ਹੋਇਆ ਸੀ। ‘ਆਪ’ ਵਿਧਾਇਕ ਦਲਬੀਰ ਟੌਂਗ ਦਾ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਨਾਲ ਆਹਮੋ-ਸਾਹਮਣਾ ਹੋ ਗਿਆ। ਜਲੰਧਰ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਈ ਸੀ। ਜਲੰਧਰ ਦੇ ਸ਼ਾਹਕੋਟ ਜ਼ਿਲ੍ਹੇ ਦੇ ਪਿੰਡ ਰੂਪੇਵਾਲਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਸਮਰਥਕਾਂ ਸਮੇਤ ਘੇਰ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੇ ਵਿਧਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿੱਚ ਛੱਡ ਦਿੱਤਾ। ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਸੀ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਵਿਧਾਇਕ ਬਾਹਰੋਂ ਕਿਉਂ ਆਏ ਹਨ। ਉਨ੍ਹਾਂ ਕਿਹਾ ਕਿ ਬਾਹਰੋਂ ਆਏ ਇਹ ਵਿਧਾਇਕ ਕਿਤੇ ਨਾ ਕਿਤੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਪੁਲੀਸ ਨੇ ਵਿਧਾਇਕ ਟੌਂਗ ਨੂੰ ਥਾਣੇ ਵਿੱਚ ਰੱਖ ਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਪਰ ਐਫਆਈਆਰ ਵਿੱਚ ਕਿਸੇ ਦਾ ਨਾਂ ਨਹੀਂ ਹੈ। ਇਹੀ ਨਹੀਂ ਚੋਣ ਕਮਿਸ਼ਨ ਵੀ ਸ਼ਿਕਾਇਤਾਂ ਤੋਂ ਬਾਅਦ ਕਿਸੇ ਵੀ ‘ਆਪ’ ਆਗੂ ਵਿਰੁੱਧ ਕਾਰਵਾਈ ਨਹੀਂ ਕਰ ਰਿਹਾ ਹੈ।

Written By
The Punjab Wire