ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 640397 ਮੀਟਿ੍ਰਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਗਈ

ਖਰੀਦੀ ਗਈ ਕਣਕ ਦੀ 1314.84 ਕਰੋੜ ਰੁਪਏ ਦੀ ਪੇਮੈਂਟ ਸਿੱਧੀ ਕਿਸਾਨਾਂ ਨੂੰ ਕੀਤੀ

ਗੁਰਦਾਸਪੁਰ, 15 ਮਈ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 641074 ਮੀਟਿ੍ਰਕ ਟਨ ਕਣਕ ਦੀ ਫਸਲ ਵਿਕਣ ਲਈ ਪਹੁੰਚੀ ਸੀ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 640397 ਮੀਟਿ੍ਰਕ ਟਨ ਫਸਲ ਖਰੀਦ ਲਈ ਗਈ ਹੈ। ਖਰੀਦੀ ਗਈ ਕਣਕ ਦੀ ਫਸਲ ਦੀ ਲਿਫਟਿੰਗ ਵੀ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 538661 ਮੀਟਿ੍ਰਕ ਟਨ ਫਸਲ ਦੀ ਲਿਫਟਿੰਗ ਮੁਕੰਮਲ ਕਰ ਲਈ ਗਈ ਹੈ।

ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਗਨ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1314.84 ਕਰੋੜ ਰੁਪਏ ਦੀ ਪੇਮੈਂਟ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ’ਚ 641074 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 640397 ਮੀਟਿ੍ਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ 173197 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਵੱਲੋਂ ਕੀਤੀ ਗਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 152514 ਮੀਟਿ੍ਰਕ ਟਨ, ਪਨਸਪ ਵੱਲੋਂ 152446 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 141759 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 20481 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 538661 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ। ਉਨਾਂ ਕਿਹਾ ਕਿ ਬਹੁਤ ਜਲਦੀ ਹੀ ਲਿਫਟਿੰਗ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇਗਾ।

Exit mobile version