ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 643289 ਮੀਟਿ੍ਰਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਗਈ

ਖਰੀਦੀ ਗਈ ਕਣਕ ਦੀ 1332.93 ਕਰੋੜ ਰੁਪਏ ਦੀ ਪੇਮੈਂਟ ਸਿੱਧੀ ਕਿਸਾਨਾਂ ਨੂੰ ਕੀਤੀ

88 ਫੀਸਦੀ ਕਣਕ ਦੀ ਲਿਫਟਿੰਗ ਵੀ ਮੁਕੰਮਲ ਹੋਈ

ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ ) । ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 643438 ਮੀਟਿ੍ਰਕ ਟਨ ਕਣਕ ਦੀ ਫਸਲ ਵਿਕਣ ਲਈ ਪਹੁੰਚੀ ਸੀ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 643289 ਮੀਟਿ੍ਰਕ ਟਨ ਫਸਲ ਖਰੀਦ ਲਈ ਗਈ ਹੈ। ਖਰੀਦੀ ਗਈ ਕਣਕ ਦੀ ਫਸਲ ਦੀ ਲਿਫਟਿੰਗ ਵੀ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 562118 ਮੀਟਿ੍ਰਕ ਟਨ ਫਸਲ ਦੀ ਲਿਫਟਿੰਗ ਮੁਕੰਮਲ ਕਰ ਲਈ ਗਈ ਹੈ, ਜੋ 88 ਫੀਸਦੀ ਬਣਦੀ ਹੈ।

ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਗਨ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1332.93 ਕਰੋੜ ਰੁਪਏ ਦੀ ਪੇਮੈਂਟ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।

ਏਜੰਸੀ ਵਾਈਜ ਕੀਤੀ ਗਈ ਖਰੀਦ ਦਾ ਬਿਓਰਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਏਜੰਸੀ ਪਨਗ੍ਰੇਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 174166 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰਾਂ ਮਾਰਕਫੈਡ ਨੇ 152723 ਮੀਟਿ੍ਰਕ ਟਨ, ਪਨਸਪ ਵੱਲੋਂ 153280 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 142538 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 20582 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ 562118 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ, ਜੋ ਕਿ 88 ਫੀਸਦੀ ਬਣਦੀ ਹੈ। ਉਨਾਂ ਕਿਹਾ ਕਿ ਬਹੁਤ ਜਲਦੀ ਹੀ ਲਿਫਟਿੰਗ ਦਾ 100 ਫੀਸਦੀ ਕੰਮ ਮੁਕੰਮਲ ਕਰ ਲਿਆ ਜਾਵੇਗਾ।

Exit mobile version