ਪਿੰਡ ਖਹਿਰਾਂ ਕਲਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲੱਗਾ ਵਿਸ਼ੇਸ ਕੈਂਪ
ਫਤਿਹਗੜ੍ਹ ਚੂੜੀਆਂ (ਬਟਾਲਾ) , 17 ਅਪ੍ਰੈਲ ( ਦੀ ਪੰਜਾਬ ਵਾਇਰ )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਤੱਕ ਪੁਹੰਚ ਕਰਕੇ, ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਖਹਿਰਾ ਕਲਾਂ, ਬਲਾਕ ਫਤਿਹਗੜ੍ਹ ਚੂੜੀਆਂ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਵਿਸ਼ੇਸ ਕੈਂਪ ਦੀ ਪ੍ਰਧਾਨਗੀ ਸ੍ਰੀ ਸਚਿਨ ਪਾਠਕ, ਐਸ.ਡੀ.ਐਮ ਫਤਿਹਗੜ੍ਹ ਚੂੜੀਆਂ-ਕਮ-ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਕੀਤੀ ਗਈ। ਇਸ ਮੌਕੇ ਬੀਡੀਪੀਓ ਪਰਮਜੀਤ ਕੋਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ। ਵਿਸ਼ੇਸ ਕੈਂਪ ਵਿੱਚ ਪਿੰਡ ਖਹਿਰਾ ਕਲਾਂ, ਖਹਿਰਾ ਖੁਰਦ, ਮਾਨ ਸੈਂਡਵਾਲ, ਨਵਾਂ ਮਾਨਸੈਂਡਵਾਲ, ਮਾਨਸੈਂਡਵਾਲ ਖੁਰਦ ਦੇ ਪਿੰਡਾਂ ਦੇ ਮੋਹਤਬਰਾਂ ਤੇ ਲੋਕਾਂ ਨੇ ਸ਼ਿਰਕਤ ਕੀਤੀ।
ਇਸ਼ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਸਛਿਨ ਪਾਠਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦੂਰ ਢੁਰਾਡੇ ਜਾ ਕੇ ਆਪਣੇ ਕੰਮ ਕਰਵਾਉਣ ਤੋਂ ਰਾਹਤ ਮਿਲੇ।
ਵਿਸ਼ੇਸ ਕੈਂਪ ਵਿੱਚ ਪਿੰਡ ਵਾਸੀਆਂ ਨੇ ਸ਼ਗਨ ਸਕੀਮ, ਪਿੰਡ ਵਿੱਚ ਜਿੰਮ ਬਣਾਉਣ, ਕੱਚੇ ਮਕਾਨਾਂ ਲਈ ਗਰਾਂਟ ਦੇਣ, ਸੀਵਰੇਜ ਪਾਣੀ ਦੇ ਨਿਕਾਸੀ ਦੇ ਕੰਮ ਅਤੇ ਗਲੀਆਂ ਆਦਿ ਨਾਲ ਸਬੰਧਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ, ਜਿਸ ਸਬੰਧੀ ਉਨਾਂ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਉਨਾਂ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੇ ਹਰ ਬਲਾਕ ਅੰਦਰ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਸਬੰਧ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਵਿੱਚ ਬੁਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਾਂ ਜਾਂਦੀਆਂ ਹਨ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਲੋਕਾਂ ਦੀਅ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।