ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ)। ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿੱਚ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਕੇਂਦਰ ਸਰਕਾਰ ਦਾ ਪੁਤਲਾ ਫੂਕਣ ਤੋਂ ਪਹਿਲਾਂ ਸ਼ਹਿਰ ਵਿੱਚ ਅਰਥੀ ਫੂਕ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਉਲੰਪਿਕ ਖਿਡਾਰੀਆਂ ਦੇ ਮਾਣ-ਸਨਮਾਨ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਇੱਕ ਮਹੀਨੇ ਤੋਂ ਹੜਤਾਲ ’ਤੇ ਬੈਠੇ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਨੂੰ ਜੇਲ੍ਹ ਭੇਜਿਆ ਜਾਵੇ। ਬੁਲਾਰਿਆਂ ਨੇ ਕੇਂਦਰੀ ਏਜੰਸੀਆਂ ਵੱਲੋਂ ਗੁਰਸ਼ਰਨ ਸਿੰਘ ਦੀ ਬੇਟੀ ਨਵਸ਼ਰਨ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਧਮਕਾਉਣ ਦੀ ਨਿਖੇਧੀ ਕੀਤੀ। ਇਸ ਮੌਕੇ ਮੱਖਣ ਸਿੰਘ, ਰਘੁਬੀਰ ਸਿੰਘ ਚਾਹਲ, ਕਪੂਰ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਬਲਬੀਰ ਸਿੰਘ, ਕੁਲਜੀਤ ਸਿੰਘ, ਚਰਨਜੀਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਤ੍ਰਿਲੋਕ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ, ਸਰਦੂਲ ਸਿੰਘ, ਸ. ਜਰਨੈਲ ਸਿੰਘ, ਅਸ਼ਵਨੀ ਕੁਮਾਰ, ਨਰਿੰਦਰ ਸਿੰਘ, ਅਜੀਤ ਸਿੰਘ, ਗੁਲਜ਼ਾਰ ਸਿੰਘ, ਜਸਬੀਰ ਸਿੰਘ, ਜਗਬੀਰ ਸਿੰਘ ਆਦਿ ਹਾਜ਼ਰ ਸਨ।