ਗੁਰਦਾਸਪੁਰ

ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • PublishedMay 24, 2023

ਦੀਨਾਨਗਰ/ਗੁਰਦਾਸਪੁਰ, 24 ਮਈ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਮਕੌੜਾ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਅਧਿਕਾਰੀਆਂ ਵੱਲੋਂ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਦਾ ਸਥਾਨਕ ਨਿਵਾਸੀਆਂ ਨੂੰ ਭਰੋਸਾ ਦਿੱਤਾ।

ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਮਕੌੜਾ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ/ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵੱਲੋਂ ਪੈਰਵੀ ਵੀ ਕੀਤੀ ਜਾਵੇਗੀ। ਇਸ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾ ਕੇ ਜਾਇਜਾ ਵੀ ਲਿਆ ਗਿਆ।

ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਦੀ ਕਾਸ਼ਤ ਲਈ ਪ੍ਰੇਰਿਆ ਗਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਜ਼ਮੀਨ ਹੇਠਲੇ ਦੀ ਵਰਤੋਂ ਬੜੇ ਹੀ ਸੰਜ਼ਮ ਨਾਲ ਕਰਨ ਲਈ ਕਿਹਾ।

Written By
The Punjab Wire