ਆਸਟ੍ਰੇਲੀਆ ਦੀਆ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ 4 ਰਾਜਾਂ ਅਤੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਗਾਈ ਪਾਬੰਦੀ

ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਭਾਰਤ ਦੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦੀ ਖਬਰ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ‘ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ।ਕਿਹਾ ਗਿਆ ਸੀ ਕਿ ਭਾਰਤੀ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।

Print Friendly, PDF & Email
www.thepunjabwire.com Contact for news and advt :-9814147333