Close

Recent Posts

ਪੰਜਾਬ

ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ

ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ
  • PublishedMay 25, 2023

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ — ਡਾ.ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 25 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।

Written By
The Punjab Wire