Close

Recent Posts

ਗੁਰਦਾਸਪੁਰ

ਖਾਦ ਵਿਕਰੇਤਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕਰਨ – ਮੁੱਖ ਖੇਤੀਬਾੜੀ ਅਫ਼ਸਰ

ਖਾਦ ਵਿਕਰੇਤਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕਰਨ – ਮੁੱਖ ਖੇਤੀਬਾੜੀ ਅਫ਼ਸਰ
  • PublishedMay 26, 2023

ਦੁਕਾਨਾਂ ਦੇ ਬਾਹਰ ਖਾਦਾਂ ਦੇ ਸਟਾਕ ਬੋਰਡ ਲਗਾ ਉਨ੍ਹਾਂ ਨੂੰ ਰੋਜ਼ਾਨਾ ਅਪਡੇਟ ਕੀਤਾ ਜਾਵੇ

ਗੁਰਦਾਸਪੁਰ, 26 ਮਈ 2023 ( ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਵਿਸ਼ਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਦੀ ਟੈਗਿੰਗ ਨਾ ਕਰਨ ਸਬੰਧੀ ਸੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਸਮੂਹ ਖਾਦ ਹੋਲਸੇਲਰਾਂ ਨੂੰ ਹਦਾਇਤਾਂ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਮੰਗ ਮੁਤਾਬਿਕ ਬਿੱਲ ਕੱਟ ਕੇ ਹੀ ਖਾਦਾਂ ਤੇ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖਾਦਾਂ ਦੇ ਸਟਾਕ ਬੋਰਡ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਜਾਣ ਅਤੇ ਇਨ੍ਹਾਂ ਨੂੰ ਰੋਜ਼ਾਨਾ ਅਪਡੇਟ ਕੀਤਾ ਜਾਵੇ।

ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਨੇ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਖਾਦ ਨਾਲ ਕਿਸੇ ਵੀ ਬੇਲੋੜੀ ਖਾਦ ਦਵਾਈ ਦੀ ਟੈਗਿੰਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਖਾਦ ਕੰਟਰੋਲ ਆਰਡਰ, 1985 ਅਧੀਨ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸ਼੍ਰੀ ਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, (ਪੀ.ਪੀ), ਸ਼੍ਰੀ ਅਮ੍ਰਿਤਪਾਲ ਸਿੰਘ ਖੇਤਬਾੜੀ ਵਿਕਾਸ ਅਫ਼ਸਰ (ਇੰਨਫੋਰਸਮੈਂਟ), ਸ਼੍ਰੀ ਮਨਜੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਬਲਾਕ ਗੁਰਦਾਸਪੁਰ ਅਤੇ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲਰ ਮੌਜੂਦ ਸਨ।    

Written By
The Punjab Wire