Close

Recent Posts

ਗੁਰਦਾਸਪੁਰ ਪੰਜਾਬ

ਡਾ. ਸੁਖਦੀਪ ਸਿੰਘ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਡਾ. ਸੁਖਦੀਪ ਸਿੰਘ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
  • PublishedMay 31, 2023

ਤੰਬਾਕੂ ਦੇ ਸੇਵਨ ਨਾਲ ਨਾਲ ਮੂੰਹ, ਗਲੇ, ਜਬਾੜੇ, ਜੀਭ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ – ਡਾ. ਸੁਖਦੀਪ ਸਿੰਘ ਭਾਗੋਵਾਲੀਆ

ਗੁਰਦਾਸਪੁਰ, 31 ਮਈ 2023 (ਦੀ ਪੰਜਾਬ ਵਾਇਰ)। ਸਰਕਾਰੀ ਹਸਪਤਾਲ ਕਲਾਨੌਰ ਅਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਾਬਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਹੈ।

ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਹਰ ਸਾਲ 31 ਮਈ ਨੂੰ ਕੌਮਾਂਤਰੀ ਪੱਧਰ ’ਤੇ ਤੰਬਾਕੂ ਵਿਰੋਧੀ ਦਿਵਸ ਵਿਸ਼ਵ ਸਿਹਤ ਸੰਸਥਾ ਵੱਲੋਂ ਸਮਾਜਿਕ, ਧਾਰਮਿਕ ਅਤੇ ਸਿਹਤ ਨਾਲ ਸਬੰਧਤ ਸੰਸਥਾਵਾਂ ਵੱਲੋਂ ਮਨਾਇਆ ਜਾਂਦਾ ਹੈ। ਇਸ ਦਿਹਾੜੇ ਨੂੰ ਮਨਾਉਣ ਦੀ ਸ਼ੁਰੂਆਤ 31 ਮਈ 1988 ਤੋਂ ਵਿਸ਼ਵ ਸਿਹਤ ਸੰਸਥਾ ਵੱਲੋਂ ਤੰਬਾਕੂ ਦੀ ਵਿਸ਼ਵ ਪੱਧਰ ’ਤੇ ਵਧ ਰਹੀ ਵਰਤੋਂ ਨੂੰ ਵੇਖਦਿਆਂ ਕੀਤੀ ਗਈ। ਉਨ੍ਹਾਂ ਕਿਹਾ ਕਿ ਤੰਬਾਕੂ ਵਿਸ਼ਵ ਪੱਧਰ ’ਤੇ ਭਿਆਨਕ ਬਿਮਾਰੀਆਂ ਅਤੇ ਸਮੇਂ ਤੋਂ ਪਹਿਲਾਂ ਮੌਤ ਦਾ ਮੁੱਖ ਕਾਰਨ ਹੈ। ਤੰਬਾਕੂ ਦਾ ਸੇਵਨ ਕਰਨ ਨਾਲ ਹਰ ਸਾਲ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਤਿੰਨ ਲੱਖ ਨਵੇਂ ਮਾਮਲੇ, ਦਿਲ ਦੀਆਂ ਬਿਮਾਰੀਆਂ ਦੇ 58 ਲੱਖ ਕੇਸ ਅਤੇ ਤੰਬਾਕੂ ਨਾਲ ਸਬੰਧਿਤ ਹੋਰ ਖਤਰਨਾਕ ਬੀਮਾਰੀਆਂ ਦੇ 80 ਲੱਖ ਕੇਸ ਸਾਹਮਣੇ ਆਉਂਦੇ ਹਨ।  

ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਸੰੰਸਾਰ ਵਿੱਚ ਹਰ ਸਾਲ 7 ਮਿਲੀਅਨ ਲੋਕਾਂ ਦੀ ਮੌਤ ਤੰਬਾਕੂ ਅਤੇ ਤੰਬਾਕੂ ਦੇ ਹੋੋਰ ਰੂਪ ਵਰਤੋਂ ਕਰਨ ਨਾਲ ਹੁੰਦੀ ਹੈ ਅਤੇ ਭਾਰਤ ਵਿੱਚ ਹਰ ਸਾਲ ਲਗਪਗ 59 ਲੱਖ ਲੋਕ ਤੰਬਾਕੂ ਦੀ ਵਰਤੋਂ ਕਰਕੇ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਜਬਾੜੇ ਦਾ ਕੈਂਸਰ, ਜੀਭ ਦਾ ਕੈਂਸਰ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ। ਉਨ੍ਹਾਂ ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਦ੍ਰਿੜ ਇੱਛਾ ਸ਼ਕਤੀ ਅਤੇ ਇਲਾਜ ਨਾਲ ਤੰਬਾਕੂ ਸੇਵਨ ਦੀ ਆਦਤ ਤੋਂ ਛੁਟਕਾਰਾ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰੋਗ ਜ਼ਿੰਦਗੀ ਜਿਉਣ ਲਈ ਤੰਬਾਕੂ ਦਾ ਸੇਵਨ ਬਿਲਕੁਲ ਨਾ ਕੀਤਾ ਜਾਵੇ।  

Written By
The Punjab Wire