Close

Recent Posts

ਗੁਰਦਾਸਪੁਰ ਪੰਜਾਬ

ਚੇਅਰਮੈਨ ਰਮਨ ਬਹਿਲ ਨੇ ਜੀਵਨਵਾਲ ਬੱਬਰੀ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ

ਚੇਅਰਮੈਨ ਰਮਨ ਬਹਿਲ ਨੇ ਜੀਵਨਵਾਲ ਬੱਬਰੀ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ
  • PublishedJune 1, 2023

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਰਮਨ ਬਹਿਲ

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਰਮਨ ਬਹਿਲ

ਗੁਰਦਾਸਪੁਰ, 1 ਜੂਨ 2023 (ਦੀ ਪੰਜਾਬ ਵਾਇਰ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ ਜੀਵਨਵਾਲ ਬੱਬਰੀ ਵਿਖੇ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਯੂਰਵੈਦਿਕ ਵਿਭਾਗ ਵੱਲੋਂ ਡਿਸਪੈਂਸਰੀ ਵਿਖੇ ਲਗਾਏ ਗਏ ਮੁਫ਼ਤ ਆਯੂਰਵੈਦਿਕ ਮੈਡੀਕਲ ਕੈਂਪ ਦੀ ਸ਼ੁਰੂਆਤ ਵੀ ਕੀਤੀ ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ 350 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ।

ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਕਮਰੇ ਦਾ ਉਦਘਾਟਨ ਕਰਨ ਤੋਂ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਡਿਸਪੈਂਸਰੀ ਲਈ 5 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿਚੋਂ 2.98 ਲੱਖ ਰੁਪਏ ਦੀ ਲਾਗਤ ਨਾਲ ਮੈਡੀਕਲ ਰੂਮ ਤਿਆਰ ਕੀਤਾ ਗਿਆ ਹੈ ਜਦਕਿ ਬਾਕੀ ਰਾਸ਼ੀ ਨਾਲ ਡਿਸਪੈਂਸਰੀ ਵਿੱਚ ਉਪਕਰਨ ਅਤੇ ਫਰਨੀਚਰ ਆਦਿ ਖਰੀਦੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਯੂਰਵੇਦ ਸਾਡੀ ਭਾਰਤੀ ਸੰਸਕ੍ਰਿਤੀ ਦੀ ਪ੍ਰਾਚੀਨ ਅਤੇ ਬਹੁਤ ਕਾਮਯਾਬ ਇਲਾਜ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਆਯੂਰਵੇਦ ਨਾਲ ਹਰ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ ਅਤੇ ਇਸ ਇਲਾਜ ਵਿਧੀ ਦਾ ਕੋਈ ਸਾਈਡ-ਇਫੈਕਟ ਵੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਜੀਵਨਵਾਲ ਬੱਬਰੀ ਵਿਖੇ ਜਿਥੇ ਮਰੀਜ਼ਾਂ ਦਾ ਆਯੂਰਵੈਦਿਕ ਵਿਧੀ ਨਾਲ ਇਲਾਜ ਕੀਤਾ ਜਾਵੇਗਾ ਓਥੇ ਉਨ੍ਹਾਂ ਨੂੰ ਰੋਜ਼ਾਨਾਂ ਸਵੇਰੇ ਯੋਗ ਆਸਣ ਵੀ ਕਰਵਾਏ ਜਾਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੇ ਨਾਲ ਪੁਰਾਣੀਆਂ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤ ਮੁਹੱਈਆ ਕਰਵਾ ਕੇ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪਿੰਡ ਜੀਵਨਵਾਲ ਬੱਬਰੀ ਵਿਖੇ ਇੱਕ ਗਲੀ ਅਤੇ ਪਿੰਡ ਦੀ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ, ਡਾ. ਪ੍ਰਦੀਪ ਸਿੰਘ, ਜ਼ਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫ਼ਸਰ ਗੁਰਦਾਸਪੁਰ, ਡਾ. ਰੋਮੀ ਰਾਜਾ, ਭਾਰਤ ਭੂਸ਼ਨ ਸ਼ਰਮਾਂ, ਰਣਜੀਤ ਸਿੰਘ ਰਾਣਾ, ਕਸ਼ਮੀਰ ਸਿੰਘ, ਗੁਰਜੀਵ ਸਿੰਘ, ਸਤਪਾਲ, ਦਲਜੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੋਹਤਬਰ ਹਾਜ਼ਰ ਸਨ।

Written By
The Punjab Wire