Close

Recent Posts

ਗੁਰਦਾਸਪੁਰ ਪੰਜਾਬ

ਬੀਤੇ ਇੱਕ ਸਾਲ ਵਿੱਚ ਮਾਨ ਸਰਕਾਰ ਨੇ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ – ਰਮਨ ਬਹਿਲ

ਬੀਤੇ ਇੱਕ ਸਾਲ ਵਿੱਚ ਮਾਨ ਸਰਕਾਰ ਨੇ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ – ਰਮਨ ਬਹਿਲ
  • PublishedJune 8, 2023

584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ – ਰਮਨ ਬਹਿਲ

ਗੁਰਦਾਸਪੁਰ, 8 ਜੂਨ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਸਾਲ ਦੇ ਅੰਦਰ 45 ਜੱਚਾ-ਬੱਚਾ ਸਿਹਤ ਕੇਂਦਰਾਂ ਵਿੱਚੋਂ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਇਹ ਜੱਚਾ-ਬੱਚਾ ਸਿਹਤ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਵੀ ਜੱਚਾ-ਬੱਚਾ ਸਿਹਤ ਕੇਂਦਰ ਬਣਾਉਣ ਦਾ ਕੰਮ ਜਾਰੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ।

ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ ਤੱਕ 31.19 ਲੱਖ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਦੇ ਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਂਦੀ ਹੈ।

Written By
The Punjab Wire