ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 12 ਜੂਨ 2023 ਤੋਂ ਸ਼ੁਰੂ

ਗੁਰਦਾਸਪੁਰ, 8 ਜੂਨ 2023 (ਦੀ ਪੰਜਾਬ ਵਾਇਰ )। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 9 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 12 ਜੂਨ 2023 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮਿ੍ਰਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਂਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version