11 ਜੂਨ ਨੂੰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 08 ਜੂਨ 2023 (ਦੀ ਪੰਜਾਬ ਵਾਇਰ) । ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 11 ਜੂਨ 2023 ਨੂੰ ਪਾਬੰਦੀ ਲਗਾ ਦਿੱਤੀ ਹੈ, ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ। ਇਹ ਹੁਕਮ ਇਕਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।
ਦੱੱਸਣਯੋਗ ਹੈ ਕਿ ਮੈਰੀਟੋਰੀਅਸ ਸਕੂਲਾਂ ਵਿਚ ਅਕਾਦਮਿਕ ਸੈਸਨ 2023-24 ਲਈ ਜਮਾਤ 9ਵੀਂ ਅਤੇ 11ਵੀਂ ਵਿਚ ਦਾਖਲੇ ਦੀ ਪ੍ਰਵੇਸ ਪ੍ਰੀਖਿਆ ਮਿਤੀ 11 ਜੂਨ 2023 ਦਿਨ ਐਤਵਾਰ ਸਮਾਂ ਸਵੇਰੇ 10:00 ਵਜੇ ਤੋਂ ਦੁਪਿਹਰ 12:00 ਵਜੇ ਤੱਕ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕੀਤੀ ਗਈ ਹੈ ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।