ਕਿਸਾਨ ਵੀਰ 15 ਜੁਲਾਈ ਤੱਕ ਕਰ ਸਕਣਗੇ ਅਪਲਾਈ
ਗੁਰਦਾਸਪੁਰ, 10 ਜੂਨ 2023 (ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ `ਤੇ ਸਬਸਿਡੀ ਦੇਣ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਕਿਸਾਨ 15 ਜੁਲਾਈ 2023 ਤੱਕ ਆਨ ਲਾਈਨ ਪੋਰਟਲ ਉੱਪਰ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਇਸ ਸਬਸਿਡੀ ਯੋਜਨਾ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਭਰ ਵਿਚ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ।
ਉਨ੍ਹਾਂ ਕਿਹ ਕਿ ਬਲਾਕ ਪੱਧਰ `ਤੇ ਕਿਸਾਨਾਂ ਨੂੰ ਸਬਸਿਡੀ ਲੈਣ ਲਈ ਅਗਵਾਈ ਪ੍ਰਦਾਨ ਕੀਤੀ ਜਾਵੇ ਅਤੇ ਲੋੜ ਅਨੁਸਾਰ ਆਨ ਲਾਈਨ ਅਪਲਾਈ ਕਰਨ ਲਈ ਵੀ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਨ ਲਾਈਨ ਪੋਰਟਲ https://www.agrimachinerypb.com ਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਸੂਪਰ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਸਟਰਾਅ ਚੋਪਰ, ਮਲਚਰ, ਜ਼ੀਰੋ ਡਰਿਲ, ਐਮ ਬੀ ਪਲਾਓ, ਬੇਲਰ, ਰੇਕ ਸੁਪਰ ਐੱਸ.ਐੱਮ.ਐੱਸ, ਰੀਪਰ ਕਮ ਬਾਂਈਡਰ, ਰੋਟਰੀ ਸ਼ਲੈਸ਼ਰ, ਕਰਾਪ ਰੀਪਰ `ਤੇ ਸਬਸਿਡੀ ਮਿਲੇਗੀ।