Close

Recent Posts

ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ
  • PublishedJune 10, 2023

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ ‘ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ

ਚੰਡੀਗੜ੍ਹ, 10 ਜੂਨ 2023 (ਦੀ ਪੰਜਾਬ ਵਾਇਰ)। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਪਾਸਿੰਗ ਆਊਟ ਪਰੇਡ ਦੇਹਰਾਦੂਨ ਵਿਖੇ ਹੋਈ ਜਿਸ ਦਾ ਨਿਰੀਖਣ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਆਰਮੀ ਸਟਾਫ ਦੇ ਚੀਫ਼ ਜਨਰਲ ਮਨੋਜ ਪਾਂਡੇ ਦੁਆਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਸ਼ੁਭਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ, ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।

ਮੇਜਰ ਜਨਰਲ ਅਜੇ ਐਚ. ਚੌਹਾਨ (ਸੇਵਾਮੁਕਤ); ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਪਾਸਿੰਗ ਪਰੇਡ ਮੌਕੇ ਮੌਜੂਦ ਸਨ, ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।

ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

Written By
The Punjab Wire