ਗੁਰਦਾਸਪੁਰ ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24 ਜੂਨ ਤੱਕ ਖੁੱਲ੍ਹਾ ਰਹੇਗਾ

ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24 ਜੂਨ ਤੱਕ ਖੁੱਲ੍ਹਾ ਰਹੇਗਾ
  • PublishedJune 11, 2023

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ `ਚ ਜਾਵੇਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ

ਗੁਰਦਾਸਪੁਰ, 11 ਜੂਨ 2023 (ਦੀ ਪੰਜਾਬ ਵਾਇਰ) । ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਦੀ ਸਬਸਿਡੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਰੰਭੇ ਉਪਰਾਲਿਆਂ ਦਾ ਲਾਭ ਲੈਣ ਲਈ www.agarimachinery.pb.com ਉਤੇ ਰਜਿਸਟਰ ਕਰਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸਰੈਡਰ, ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਹੱਲ ਦੀ ਸਬਸਿਡੀ ਲਈ ਮਿਤੀ 15.07.2023 ਤੱਕ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਉਪਰ ਸਬਸਿਡੀ ਦੀ ਦਰ ਸੀ.ਆਰ.ਐਮ ਸਕੀਮ ਦੀਆਂ ਗਾਇਡਲਾਇਨਜ ਅਨੁਸਾਰ ਹੋਵੇਗੀ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24.06.2023 ਤੱਕ ਖੁੱਲ੍ਹਾ ਰਹੇਗਾ ਜਿਸ ਉਪਰੰਤ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮੰਡੀ ਬੋਰਡ ਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਹਿਲੀ ਵੈਰੀਫਿਕੇਸ਼ਨ ਮਿਤੀ 26 ਜੂਨ, 2023 ਤੋਂ 15 ਜੁਲਾਈ, 2023 ਤੱਕ ਕੀਤੀ ਜਾਵੇਗੀ। ਇਸ ਉਪਰੰਤ ਦੂਜੀ ਵੈਰੀਫਿਕੇਸ਼ਨ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇਗੀ।

Written By
The Punjab Wire