ਗੁਰਦਾਸਪੁਰ ਪੰਜਾਬ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 12 ਜੂਨ ਨੂੰ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ ਅਬਾਦ ਕੈਂਪ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 12 ਜੂਨ ਨੂੰ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ ਅਬਾਦ ਕੈਂਪ
  • PublishedJune 11, 2023

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਇਲਾਵਾ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾਵੇਗਾ

16 ਜੂਨ ਨੂੰ ਬਟਾਲਾ ਅਤੇ 23 ਜੂਨ ਨੂੰ ਕਾਦੀਆਂ ਵਿਖੇ ਵੀ ਲਗਾਏ ਜਾਣਗੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ

ਗੁਰਦਾਸਪੁਰ, 11 ਜੂਨ 2023 ( ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਜੂਨ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜੂਨ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਵੇਰੇ 7:30 ਵਜੇ ਇਹ ਵਿਸ਼ੇਸ਼ ਕੈਂਪ ਸ਼ੁਰੂ ਹੋਵੇਗਾ ਜੋ ਦੁਪਹਿਰ 2:00 ਵਜੇ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਤੋਂ ਇਲਾਵਾ ਮਿਲਟਰੀ, ਪੈਰਾ ਮਿਲਟਰੀ, ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ ਆਦਿ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਨੌਜਵਾਨਾਂ ਨੂੰ ਇਨ੍ਹਾਂ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਹੋਣ ਲਈ ਪ੍ਰੇਰਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ `ਤੇ ਜਾਇਜਾ ਲਿਆ ਜਾਵੇਗਾ ਅਤੇ ਨਾਲ ਹੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।

ਇਸੇ ਤਰਾਂ ਹੀ 16 ਜੂਨ ਨੂੰ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਅਤੇ 23 ਜੂਨ ਨੂੰ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਵੀ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ। ਇਨ੍ਹਾਂ ਕੈਂਪਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Written By
The Punjab Wire