ਚੰਡੀਗੜ੍ਹ, 12 ਜੂਨ 2023- ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਵਰਕਿੰਗ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਜਸਵੀਰ ਸਿੰਘ ਰਾਜਾ ਗਿਲ, ਜਗਦੀਪ ਸਿੰਘ ਕਾਕਾ ਬਰਾੜ, ਤਰੂਨਪ੍ਰੀਤ ਸਿੰਘ ਸੌਂਧ ਨੂੰ ਸਟੇਟ ਵਾਇਸ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸਟੇਟ ਜਨਰਲ ਸਕੱਤਰ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸੇ ਨੂੰ ਯੂਥ ਵਿੰਗ ਦਾ ਸਟੇਟ ਪ੍ਰਧਾਨ ਲਗਾਇਆ ਗਿਆ ਹੈ।

