ਝੋਨੇ ਦੀ ਲਵਾਈ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 16 ਜੂਨ ਦੇ ਸਮੇਂ ਤੋਂ ਪਹਿਲਾਂ ਕਰਨ ਤੇ ਝੋਨਾ ਵਾਹ ਦਿੱਤਾ ਜਾਵੇਗਾ :ਡਾ ਕ੍ਰਿਪਾਲ ਸਿੰਘ

ਬਟਾਲਾ: 12 ਜੂਨ 2023 ( ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

 ਇਸ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਕ੍ਰਿਪਾਲ  ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸਮਾਂ 16 ਜੂਨ ਤੋਂ ਕਰਨ ਲਈ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਨੀਰੀ ਦੀ ਉਮਰ ਇਸ ਵਕਤ ਤਕਰੀਬਨ 20 ਤੋਂ 25 ਦਿਨ ਦੀ ਹੋ ਗਈ ਹੈ ਅਤੇ 16 ਜੂਨ ਤੋਂ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ।ਉਨਾਂ ਕਿਹਾ ਕਿ ਝੋਨੇ ਦੇ ਮਧਰੇਪਣ ਦੀ ਸਮੱਸਿਆ ਤੋਂ ਬਚਣ ਲਈ ਝੋਨੇ ਦੀ ਲਵਾਈ ਵਿੱਚ ਕਾਹਲ ਨਾਂ ਕੀਤੀ ਜਾਵੇ ਅਤੇ ਨਿਰਧਰਿਤ 16 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇ।

 ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਮਹਿਕਮੇ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਲਵਾਈ 16 ਜੂਨ ਤੋਂ ਹੀ ਸ਼ੁਰੂ ਕੀਤਾ ਜਾਵੇ ਤਾਂ ਜੋ ਕੁਦਰਤ ਵੱਲੋਂ ਬਖਸ਼ੇ ਅਨਮੋਲ ਖਜਾਨੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਿਆ ਜਾ ਸਕੇ।

Exit mobile version