Close

Recent Posts

ਗੁਰਦਾਸਪੁਰ ਪੰਜਾਬ

ਸੁਭਾਸ਼ ਚੰਦਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਸੁਭਾਸ਼ ਚੰਦਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
  • PublishedJune 13, 2023

ਗੁਰਦਾਸਪੁਰ, 13 ਜੂਨ 2023 (ਦੀ ਪੰਜਾਬ ਵਾਇਰ ) । ਸ੍ਰੀ ਸੁਭਾਸ਼ ਚੰਦਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਨ 2004 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਜ਼ਿਲ੍ਹਾ ਮੋਗਾ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਅਹੁਦੇ ਤੋਂ ਬਦਲ ਕੇ ਏਥੇ ਆਏ ਹਨ। ਸ੍ਰੀ ਸੁਭਾਸ਼ ਚੰਦਰ ਇਸ ਤੋਂ ਪਹਿਲਾਂ 19 ਜੁਲਾਈ 2018 ਤੋਂ 20 ਫਰਵਰੀ 2019 ਤੱਕ ਵੀ ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਉਨ੍ਹਾਂ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਦਫ਼ਤਰ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ।

Written By
The Punjab Wire