ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹੁਸ਼ਿਆਰਪੁਰ ‘ਚ ਰੈਲੀ ਅੱਜ

J P Nadda

ਚੰਡੀਗੜ੍ਹ,14ਜੂਨ 2023 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਕੇਂਦਰ ਵਿੱਚ ਆਪਣੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਹਰ ਸੂਬੇ ‘ਚ ਪ੍ਰੋਗਰਾਮ ਆਯੋਜਿਤ ਕਰਕੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਗਿਣਾਉਂਦੇ ਹੋਏ ਉਨ੍ਹਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਿਸ ਦੇ ਚਲਦਿਆਂ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਹੁਸ਼ਿਆਰਪੁਰ ਪਹੁੰਚਣਗੇ। ਇੱਥੇ ਉਹ ਕੇਂਦਰ ਵਿਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਸ਼ਕਤੀ ਪ੍ਰਦਰਸ਼ਨ ਵਜੋਂ ਦੁਪਹਿਰ 1 ਵਜੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨਾਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਚਾਰ ਸਾਂਝੇ ਕਰਨਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਆਪਣੇ ਗੁਰਦਾਸਪੁਰ ਦੌਰੇ ਦੌਰਾਨ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

Exit mobile version