ਟਵੀਟਰ ਤੇ ਛਿੜੀ ਜੰਗ: ‘ਪਾਗਲ ਜਿਹਾ’ ਕਹਿਣ ’ਤੇ ਸੁਖਬੀਰ ਬਾਦਲ ਤੇ ਭੜਕੇ ਭਗਵੰਤ ਮਾਨ, ਕਹੀ ਇਹ ਗੱਲ, ਮੰਤਰੀਆਂ ਨੇ ਸੰਭਾਲੀ ਕਮਾਨ

ਚੰਡੀਗੜ੍ਹ, 15 ਜੂਨ, 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ’ਪਾਗਲ ਜਿਹਾ’ ਕਹਿਣ ’ਤੇ ਮੁੱਖ ਮੰਤਰੀ ਭੜਕ ਉਠੇ ਹਨ। ਉਹਨਾਂ ਇਕ ਟਵੀਟ ਕਰ ਕੇ ਲਿਖਿਆ ਹੈ,’’ ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…’’

ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਸ਼ਰਮਨਾਕ ਅਪਮਾਨ ਹੈ ਜਦੋਂ ਲੋਕਪ੍ਰਿਅਤਾ ਅਤੇ ਇਤਿਹਾਸਕ ਫ਼ਤਵੇ ਵਾਲੇ ਮੁੱਖ ਮੰਤਰੀ ਬਾਰੇ ਅਜਿਹੀ ਭੱਦੀ ਭਾਸ਼ਾ ਵਰਤੀ ਜਾ ਰਹੀ ਹੈ।

ਉੱਧਰ ਇਸ ਤੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ ਜੀ, ਆਪਣੀ ਪਾਰਟੀ ਦਾ ਭੋਗ ਪਾਉਣ ਤੋਂ ਬਾਅਦ ਹਾਲੇ ਵੀ ਤੁਸੀਂ ਹੰਕਾਰ ਵਿੱਚ ਹੋ? ਮਹਾਰਾਜਾ ਰਣਜੀਤ ਸਿੰਘ ਜੀ ਤੋਂ ਬਾਅਦ@BhagwantMann ਜੀ ਸਭ ਤੋ ਵੱਧ ਪਸੰਦ ਕੀਤੇ ਜਾਣ ਵਾਲੇ ਨੇਤਾ ਹਨ। ਤੁਸੀਂ ਸ. ਮਾਨ ਜੀ ਨੂੰ ਮੰਦਾ ਨਹੀਂ ਬੋਲਿਆ ਸਗੋਂ ਪੰਜਾਬ ਦੇ ਲੋਕਾਂ ਦਾ ਨਿਰਾਦਰ ਕੀਤਾ ਹੈ ਜੋ ਤੁਹਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

Exit mobile version