ਪੰਜਾਬ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ
  • PublishedJune 15, 2023

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ

ਚੰਡੀਗੜ੍ਹ, 15 ਜੂਨ 2023 (ਦੀ ਪੰਜਾਬ ਵਾਇਰ)। ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ।

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire