Close

Recent Posts

ਗੁਰਦਾਸਪੁਰ

ਰਾਜੇਸ਼ ਬਾਘਾ ਨੇ ਅਮਿਤ ਸ਼ਾਹ ਦੀ 18 ਜੂਨ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਰਾਜੇਸ਼ ਬਾਘਾ ਨੇ ਅਮਿਤ ਸ਼ਾਹ ਦੀ 18 ਜੂਨ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • PublishedJune 16, 2023

ਗੁਰਦਾਸਪੁਰ, 16 ਜੂਨ 2023 (ਦੀ ਪੰਜਾਬ ਵਾਇਰ)। ਮੋਦੀ ਸਰਕਾਰ ਦੇ ਚੰਗੇ ਸ਼ਾਸਨ ਅਤੇ ਗਰੀਬਾਂ ਦੀ ਭਲਾਈ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਵਿਖੇ 18 ਜੂਨ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਉਥੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਇੰਚਾਰਜ ਤੇ ਸਾਬਕਾ ਸੀਪੀਐਸ ਕੇਡੀ ਭੰਡਾਰੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਭਾਜਪਾ ਆਗੂ ਆਦਿ ਵੀ ਹਾਜ਼ਰ ਸਨ।

ਰਾਜੇਸ਼ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਦੂਰ-ਦੁਰਾਡੇ ਘਰਾਂ ਦੇ ਦਰਵਾਜ਼ੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਪੱਧਰ ਦੇ ਆਗੂ ਵੱਖ-ਵੱਖ ਸੰਸਦੀ ਸੀਟਾਂ ’ਤੇ ਰੈਲੀਆਂ ਕਰਕੇ ਐਨਡੀਏ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰ ਰਹੇ ਹਨ।ਇਸੇ ਲੜੀ ‘ਚ ਗੁਰਦਸਪੂਰ ‘ਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 18 ਜੂਨ ਨੂੰ ਗੁਰਦਾਸਪੁਰ ਦੀ ਜਨਤਾ ਨਾਲ ਰੁ-ਬ-ਰੁ ਹੋਣਗੇI

ਰਾਜੇਸ਼ ਬਾਘਾ ਨੇ ਕਿਹਾ ਕਿ ਮੋਦੀ ਸਰਕਾਰ ਦੇ 9 ਸਾਲ ਸੇਵਾ ਸੁਸ਼ਾਸਨ ਅਤੇ ਗ਼ਰੀਬ ਕਲਿਆਣ ਦੇ ਰਹੇ ਹਨ, ਜਿਸ ਬਾਰੇ ਸੂਬੇ ਦੀ ਜਨਤਾ ਨੂੰ ਜਾਣਕਾਰੀ ਦੇਣ ਲਈ ਗੁਰਦਾਸਪੁਰ ਵਿਖੇ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਜਗ੍ਹਾ ਹੋਣ ਵਾਲੀ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਉਹਨਾਂ ਸਾਰਿਆਂ ਨੂੰ ਇਸ ਰੈਲੀ ਵਿੱਚ ਵਧ-ਚੜ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ।

Written By
The Punjab Wire