ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵ-ਨਿਯੁਕਤ ਕਲਰਕਾਂ ਵੱਲੋਂ ਪਾਰਦਰਸ਼ੀ ਤੇ ਮੈਰਿਟ ਆਧਾਰ ਉਤੇ ਭਰਤੀ ਲਈ ਮੁੱਖ ਮੰਤਰੀ ਦੀ ਸ਼ਲਾਘਾ

ਚੰਡੀਗੜ੍ਹ, 17 ਜੂਨ 2023 (ਦੀ ਪੰਜਾਬ ਵਾਇਰ)। ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵੇਂ ਭਰਤੀ ਕਲਰਕਾਂ ਨੇ ਅੱਜ ਪਾਰਦਰਸ਼ੀ ਤਰੀਕੇ ਨਾਲ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪੂਰੀ ਕਰ ਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਆਪਣੀ ਚੋਣ ਉਤੇ ਖ਼ੁਸ਼ੀ ਜ਼ਾਹਰ ਕਰਦਿਆਂ ਕਲਰਕ ਭਰਤੀ ਹੋਏ ਜਲਾਲਾਬਾਦ ਦੇ ਸੌਰਵ ਖੁੱਲ੍ਹਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਸ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਗਿਆ। ਉਸ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਗਈ ਹੈ।

ਇਕ ਹੋਰ ਕਲਰਕ ਡੇਰਾਬੱਸੀ ਦੀ ਭਾਰਤੀ ਮਹਿਤਾ ਨੇ ਪਾਰਦਰਸ਼ੀ ਤਰੀਕੇ ਨਾਲ ਭਰਤੀ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਲਈ ਬਹੁਤ ਵੱਡਾ ਮੌਕਾ ਹੈ ਕਿਉਂਕਿ ਉਸ ਦੇ ਜੀਵਨ ਵਿੱਚ ਨਵਾਂ ਪੜਾਅ ਸ਼ੁਰੂ ਹੋਇਆ ਹੈ ਅਤੇ ਉਸ ਨੂੰ ਸੂਬੇ ਦੀ ਸੇਵਾ ਦਾ ਮੌਕਾ ਮਿਲਿਆ ਹੈ। ਉਸ ਨੇ ਸੂਬੇ ਦੇ ਲੋਕਾਂ ਦੀ ਖ਼ਿਦਮਤ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਆਪਣੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਲੁਧਿਆਣਾ ਦੇ ਪਰਵਿੰਦਰ ਸਿੰਘ ਨੇ ਕਿਹਾ ਕਿ ਇਹ ਉਸ ਲਈ ਮਾਣ ਕਰਨ ਦਾ ਮੌਕਾ ਹੈ ਕਿਉਂਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤਾ ਹੈ ਤੇ ਇਸ ਨੌਕਰੀ ਲਈ ਉਸ ਦੀ ਚੋਣ ਹੋਈ ਹੈ। ਉਸ ਨੇ ਨੌਜਵਾਨਾਂ ਨੂੰ ਨਿਰਪੱਖ ਤਰੀਕੇ ਨਾਲ ਨੌਕਰੀਆਂ ਦੇ ਮੌਕੇ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ

ਦੇਸੂਮਾਜਰਾ ਦੇ ਬਲਜੀਤ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਿਹਾ ਸੀ ਪਰ ਉਸ ਨੂੰ ਮੌਕਾ ਨਹੀਂ ਮਿਲ ਰਿਹਾ ਸੀ। ਉਸ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੁਰਜ਼ੋਰ ਕੋਸ਼ਿਸ਼ ਨਾਲ ਉਸ ਨੂੰ ਨੌਕਰੀ ਮਿਲੀ ਹੈ।

ਇਕ ਹੋਰ ਕਲਰਕ ਸੰਕੇਤ ਬਾਤਿਸ਼ ਨੇ ਆਪਣੀ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਾਈਵੇਟ ਨੌਕਰੀਆਂ ਕਾਰਨ ਉਸ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਸ ਦੀਆਂ ਮੁਸ਼ਕਲਾਂ ਦਾ ਹੱਲ ਬਣ ਕੇ ਆਏ ਅਤੇ ਉਸ ਨੂੰ ਸਰਕਾਰੀ ਨੌਕਰੀ ਮਿਲੀ।

ਖਰੜ ਤੋਂ ਦੀਕਸ਼ਾ ਸ਼ਰਮਾ ਨੇ ਆਪਣੀਆਂ ਭਾਵਨਾਵਾਂ ਪ੍ਰਗਟਾਉਂਦਿਆਂ ਕਿਹਾ ਕਿ ਇਹ ਉਸ ਲਈ ਇਤਿਹਾਸਕ ਪਲ ਹੈ। ਉਸ ਨੇ ਸੁਚਾਰੂ ਤੇ ਨਿਰਪੱਖ ਢੰਗ ਨਾਲ ਸਮੁੱਚੀ ਭਰਤੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ੁਕਰੀਆ ਅਦਾ ਕੀਤਾ।

ਇਕ ਹੋਰ ਨਵ-ਨਿਯੁਕਤ ਕਲਰਕ ਰਾਜਪੁਰਾ ਦੇ ਜਸਕਰਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਸਿਰੇ ਚੜ੍ਹਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਮੇਂ ਸਿਰ ਨੌਕਰੀ ਮਿਲੀ। ਉਸ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

Exit mobile version