ਪੰਜਾਬ ਮੁੱਖ ਖ਼ਬਰ

ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵਲੋਂ ਨਿੱਘਾ ਸਵਾਗਤ

ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵਲੋਂ ਨਿੱਘਾ ਸਵਾਗਤ
  • PublishedJune 20, 2023

ਚੰਡੀਗੜ੍ਹ, 20 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ।

ਸ. ਬੈਂਸ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਆਏ ਵਿਦਿਆਰਥੀਆਂ ਦਾ ਵਿਧਾਨ ਸਭਾ ਦੇ ਬਾਹਰ ਪਹੁੰਚ ਕੇ ਭਰਵਾਂ ਸਵਾਗਤ ਕੀਤਾ ।

ਸ. ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲ੍ਹਾ ਵਾਰ ਅੱਵਲ ਰਹੇ ਵਿਦਿਆਰਥੀ ਸੂਬੇ ਦੇ ਸਰਕਾਰੀ ਸਕੂਲਾਂ ਦਾ ਵੱਡਮੁੱਲਾ ਸਰਮਾਇਆ ਹਨ ਅਤੇ ਭਵਿੱਖ ਵਿੱਚ ਇਹਨਾਂ ਨੇ ਬਹੁਤ ਵੱਡੀਆਂ ਮੰਜ਼ਿਲਾਂ ਨੂੰ ਸਰ ਕਰਨਾ ਹੈ। ਇਹਨਾਂ ਵਿਦਿਆਰਥੀਆਂ ਅੰਦਰ ਉੱਚੀਆਂ ਉਡਾਰੀਆਂ ਭਰਨ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

ਇੱਥੇ ਇਹ ਦੱਸਣਯੋਗ ਹੈ ਸਿੱਖਿਆ ਮੰਤਰੀ ਦੇ ਉਦਮ ਸਦਕਾ ਹੀ ਸੂਬੇ ਦੇ ਕੁੱਲ 230 ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਦੀ ਸਮੁੱਚੇ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬੋਰਡ ਪ੍ਰੀਖਿਆਵਾਂ ਦੌਰਾਨ ਸੂਬੇ ਵਿੱਚੋਂ ਪਹਿਲੇ ਸਥਾਨ ਹਾਸਿਲ ਕਰਨ ਵਾਲਿਆਂ ਨੂੰ 51000 ਰੁਪਏ ਦੀ ਇਨਾਮੀ ਰਾਸ਼ੀ ਵੀ ਪਹਿਲੀ ਵਾਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਏਜੰਡਾ ਸਕੂਲ ਸਿੱਖਿਆ ਦਾ ਸੁਧਾਰ ਕਰਨਾ ਹੈ।

Written By
The Punjab Wire