ਗੁਰਦਾਸਪੁਰ

ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਕੌਮਾਂਤਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗ ਕੈਂਪ ਲਗਾਇਆ

ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਕੌਮਾਂਤਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗ ਕੈਂਪ ਲਗਾਇਆ
  • PublishedJune 22, 2023

ਗੁਰਦਾਸਪੁਰ, 22 ਜੂਨ 2023 ( ਦੀ ਪੰਜਾਬ ਵਾਇਰ)।  9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸਰਕਾਰੀ ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਵਿਸ਼ੇਸ਼ ਯੋਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੋਗਾ ਦੇ ਟਰੇਨਰ ਸ੍ਰੀ ਜੈ ਰਘੁਬੀਰ ਅਤੇ ਮਿਸ ਆਰਤੀ ਸ਼ਰਮਾਂ ਨੇ ਬਿਰਦ ਆਸ਼ਰਮ ਦੇ ਬਜ਼ੁਰਗਾਂ ਨੂੰ ਯੋਗ ਕੈਂਪ ਵਿੱਚ ਯੋਗ ਦੇ ਵੱਖ-ਵੱਖ ਆਸਣ ਕਰਵਾਏ।

ਯੋਗ ਟਰੇਨਰ ਸ੍ਰੀ ਜੈ ਰਘੁਬੀਰ ਨੇ ਕਿਹਾ ਕਿ ਯੋਗ ਸਾਡੇ ਦੇਸ਼ ਦੀ ਉਹ ਅਮੀਰ ਸੰਸਕ੍ਰਿਤੀ ਹੈ ਜੋ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਹੈ। ਉਨ੍ਹਾਂ ਕਿਹਾ ਕਿ ਯੋਗ ਰਾਹੀਂ ਰੋਗਾਂ ਨੂੰ ਭਜਾਇਆ ਜਾ ਸਕਦਾ ਹੈ ਅਤੇ ਰੋਜ਼ਾਨਾਂ ਯੋਗ ਆਸਣ ਕਰਨ ਨਾਲ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਬਿਮਾਰੀਆਂ ਨੂੰ ਯੋਗ ਦੇ ਲਗਾਤਾਰ ਅਭਿਆਸ ਨਾਲ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਬਿਰਦ ਆਸ਼ਰਮ ਦੇ ਬਜ਼ੁਰਗਾਂ ਨੂੰ ਕਿਹਾ ਕਿ ਉਹ ਯੋਗ ਰੋਜ਼ਾਨਾਂ ਕਰਨ ਜਿਸ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਦੂਰ ਹੋ ਜਾਣਗੀਆਂ।

ਇਸ ਮੌਕੇ ਬਿਰਦ ਆਸ਼ਰਮ ਦੀ ਹੈਲਪ ਏਜ ਇੰਡੀਆ ਵੱਲੋਂ ਸੰਚਾਲਕ ਅਰਪਨਾ ਸ਼ਰਮਾਂ ਨੇ ਬਜ਼ੁਰਗਾਂ ਨੂੰ 9ਵੇਂ ਕੌਮਾਂਤਰੀ ਯੋਗ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਯੋਗ ਕੈਂਪ ਵਿੱਚ ਬਜ਼ੁਰਗਾਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ ਹੈ ਅਤੇ ਯੋਗ ਦੇ ਆਸਣਾ ਬਾਰੇ ਜਾਣ ਕੇ ਬਜ਼ੁਰਗ ਇਨ੍ਹਾਂ ਦਾ ਲਾਭ ਉਠਾਉਣਗੇ। ਇਸ ਮੌਕੇ ਬਜ਼ੁਰਗਾਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

Written By
The Punjab Wire