ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿੱਚ ਜਮਾਤ ਛੇਵੀਂ ਦੇ ਦਾਖ਼ਲੇ ਦੀ ਪ੍ਰੀਕ੍ਰਿਆ ਸ਼ੁਰੂ ਹੋਈ
ਗੁਰਦਾਸਪੁਰ, 23 ਜੂਨ 2023 ( ਦੀ ਪੰਜਾਬ ਵਾਇਰ ) । ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁੁਰੂ ਹੋ ਚੁੱਕੀ ਹੈ। ਜਿਸ ਦੀ ਅੰਤਿਮ ਮਿਤੀ 10.08.2023 ਹੈ।
ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਇੰਚਾਰਜ ਪ੍ਰਿੰਸੀਪਲ ਸ਼੍ਰੀਮਤੀ ਕੁਲਜੀਤ ਕੌਰ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.05.2012 ਤੋਂ 31.07.2014 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ) ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਤੇ ਚੌਥੀ ਜਮਾਤ ਕ੍ਰਮਵਾਰ 2021-22 ਅਤੇ 2022-23 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2023-24 ਦੌਰਾਨ ਪ੍ਰੀਖਿਆਰਥੀ ਜ਼ਿਲ੍ਹੇ ਗੁਰਦਾਸਪੁਰ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ ਅਤੇ ਜ਼ਿਲ੍ਹੇ ਗੁਰਦਾਸਪੁਰ ਦਾ ਹੀ ਵਸਨੀਕ ਹੋਵੇ।
ਉਨ੍ਹਾਂ ਕਿਹਾ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 10.08.2023 ਹੈ। ਪ੍ਰਵੇਸ਼ ਪ੍ਰੀਖਿਆ ਮਿਤੀ 20.01.2024 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਆਨਲਾਈਨ https://navodaya.gov.in/nvs/en/Home1 ਅਤੇ — ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 9915682244 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।