ਬਟਾਲਾ ,25 ਜੂਨ 2023 (ਦੀ ਪੰਜਾਬ ਵਾਇਰ)। ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਸੰਗਠਨ ਮੰਤਰੀ ਰਾਜੀਵ ਮਹਾਜਨ ਦੇ ਭਰਾ ਅਤੇ ਉਸਦੇ ਬੇਟੇ ਤੇ ਹੋਏ ਹਮਲੇ ਦੇ ਰੋਸ ਵਜੋਂ ਸ਼ਿਵ ਸੈਨਾ ਬਾਲ ਠਾਕਰੇ , ਸ਼ਿਵ ਸੈਨਾ ਸਮਾਜਵਾਦੀ ਅਤੇ ਹੋਰਨਾਂ ਹਿੰਦੂ ਸੰਗਠਨਾਂ ਵਲੋਂ 26 ਜੂਨ ਸੋਮਵਾਰ ਬਟਾਲਾ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਭਾਜਪਾ ਬਟਾਲਾ ਇਕਾਈ ਵਲੋਂ ਵੀ ਇਸ ਐਲਾਨ ਦਾ ਸਮਰਥਨ ਕੀਤਾ ਗਿਆ ਹੈ। ਹਿੰਦੂ ਸੰਗਠਨਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਬਦਤਰ ਹੋ ਰਹੀ ਹੈ। ਕਾਰੋਬਾਰੀਆਂ ਅਤੇ ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼ਿਵ ਸੈਨਾ ਅਤੇ ਹਿੰਦੂ ਲੀਡਰਾਂ ਤੇ ਲਗਾਤਾਰ ਹਮਲੇ ਹੋ ਰਹੇ ਹਨ ਜਦਕਿ ਪੰਜਾਬ ਪੁਲਿਸ ਅਸਮਰੱਥ ਸਾਬਿਤ ਹੋ ਰਹੀ ਹੈ।
ਉਥੇ ਹੀ ਉਹਨਾਂ ਬਟਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਹਮਲੇ ਦੇ ਰੋਸ ਵਜੋਂ ਉਹ ਇਸ ਬੰਦ ਦੇ ਸੱਦੇ ਦਾ ਸਾਰੇ ਸਮਰਥਨ ਕਰਨ ਅਤੇ ਪੁਲਿਸ ਨੂੰ ਇਹਨਾਂ ਆਗੂਆਂ ਨੇ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਸ ਹਮਲੇ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ |