ਗੁਰਦਾਸਪੁਰ

ਮਈ ਮਹੀਨੇ ਜ਼ਿਲਾ ਗੁਰਦਾਸਪੁਰ ਦੇ 86.87 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਮਈ ਮਹੀਨੇ ਜ਼ਿਲਾ ਗੁਰਦਾਸਪੁਰ ਦੇ 86.87 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ
  • PublishedJune 26, 2023

ਮਾਨ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 26 ਜੂਨ 2023 ( ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਭੇਦ-ਭਾਵ ਲਾਭ ਪਹੁੰਚ ਰਿਹਾ ਹੈ। ਇਕੱਲੇ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ 254647 ਘਰੇਲੂ ਖਪਤਕਾਰਾਂ ਵਿੱਚੋ 221201 (86.87 ਫੀਸਦੀ) ਖਪਤਕਾਰਾਂ ਦੇ ਮਈ  ਮਹੀਨੇ ਵਿੱਚ ਜ਼ੀਰੋ ਬਿੱਲ ਆਏ ਹਨ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕੇਵਲ ਜ਼ਿਲੇ ਗੁਰਦਾਸਪੁਰ ਦੇ 254647 ਘਰੇਲੂ ਖਪਤਕਾਰਾਂ ਵਿੱਚੋ 221201 (86.87 ਫੀਸਦੀ) ਖਪਤਕਾਰਾਂ ਦੇ ਮਈ  ਮਹੀਨੇ ਵਿੱਚ ਜ਼ੀਰੋ ਬਿੱਲ ਆਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਰਵਰੀ ਅਤੇ ਮਾਰਚ ਮਹੀਨੇ ਵਿੱਚ ਵੀ 90.40 ਫੀਸਦੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ ਸਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਬਿਜਲੀ ਦੇ ਬਿੱਲ ਆਮ ਲੋਕਾਂ ਉੱਪਰ ਵੱਡਾ ਬੋਝ ਸਨ ਅਤੇ ਬਹੁਤ ਸਾਰੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਵੱਡੇ-ਵੱਡੇ ਬਿਜਲੀ ਬਿੱਲ ਭਰਨੇ ਉਨਾਂ ਦੇ ਵੱਸ ਵਿੱਚ ਨਹੀਂ ਸੀ। ਉਨਾਂ ਕਿਹਾ ਕਿ ਹੁਣ ਬਿਜਲੀ ਦਾ ਜ਼ੀਰੋ ਬਿੱਲ ਆਉਣ ਕਾਰਨ ਲੋਕ ਓਹੀ ਹਜ਼ਾਰਾਂ ਰੁਪਏ ਆਪਣੇ ਪਰਿਵਾਰ ਦੀ ਬਿਹਤਰੀ, ਬੱਚਿਆਂ ਦੀ ਪੜਾਈ ਆਦਿ ਉੱਪਰ ਖਰਚ ਕਰ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੂੰ ਆਮ ਲੋਕਾਂ ਦਾ ਪੂਰੀ ਤਰਾਂ ਖਿਆਲ ਹੈ।    

Written By
The Punjab Wire