ਗੁਰਦਾਸਪੁਰ

ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 3 ਜੁਲਾਈ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ

ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 3 ਜੁਲਾਈ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ
  • PublishedJune 27, 2023

ਗੁਰਦਾਸਪੁਰ, 27 ਜੂਨ 2023 (ਦੀ ਪੰਜਾਬ ਵਾਇਰ ) । ਭਾਸ਼ਾ ਵਿਭਾਗ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿੱਚ 03 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫ਼ਾਰਮ, ਫ਼ੋਟੋ, ਅਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰ. 501, ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ 7 ਜੁਲਾਈ, 2023 ਤੱਕ ਜਮ੍ਹਾਂ ਕਰਵਾ ਸਕਦੇ ਹਨ।

Written By
The Punjab Wire