ਚੰਡੀਗੜ੍ਹ, 27 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਵੱਲੋਂ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਪਹਿਲਾਂ 3550 ਰੁਪਏ ਲੈਂਦੇ ਸਨ, ਹੁਣ ਉਨ੍ਹਾਂ ਨੂੰ 15000 ਹਜ਼ਾਰ ਰੁਪਏ ਮਿਲਣਗੇ। 6 ਹਜ਼ਾਰ ਤਨਖਾਹ ਵਾਲਿਆਂ ਨੂੰ 18000 ਹਜ਼ਾਰ, ਜਿਨ੍ਹਾਂ ਦੀ 9500 ਰੁਪਏ ਤਨਖਾਹ ਸੀ, ਉਨ੍ਹਾਂ ਦੀ 20500 ਰੁਪਏ ਹੋਵੇਗੀ।
ਈਟੀਟੀ ਅਤੇ ਐਨਈਟੀ ਜਿਹੜੇ 10250 ਵਾਲਿਆਂ ਦੀ ਤਨਖਾਹ 22000 ਰੁਪਏ ਪ੍ਰਤੀ ਮਹੀਨਾ ਤਨਖਾਹ ਹੋਵੇਗੀ। ਜਿਹੜੇ 11000 ਹਜ਼ਾਰ ਰੁਪਏ ਤਨਖਾਹ ਲੈਂਦੇ ਸਨ 23000 ਹਜ਼ਾਰ ਰੁਪਏ, 5500 ਰੁਪਏ ਤਨਖਾਹ ਲੈਣ ਵਾਲੇ ਵਲੰਟੀਅਰਾਂ ਦੀ ਤਨਖਾਹ 15000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਅਧਿਆਪਕਾਂ ਨੂੰ ਛੁੱਟੀਆਂ ਮਿਲਣਗੀਆਂ ਅਤੇ ਮਹਿਲਾ ਅਧਿਆਪਕਾਂ ਨੂੰ ਜਣੇਪਾ ਛੁੱਟੀ ਵੀ ਮਿਲੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਹਰ ਸਾਲ ਇਨ੍ਹਾਂ ਦੀ ਤਨਖਾਹ ਵਿੱਚ 5 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।