ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ
  • PublishedJune 28, 2023

ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਠੀਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ

ਗੁਰਦਾਸਪੁਰ, 28 ਜੂਨ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁਹੰਚਾਇਆ ਜਾਵੇ। ਇਸਦੇ ਨਾਲ ਹੀ ਸਿਹਤ ਸੰਸਥਾਵਾਂ ਵਿੱਚ ਜੋ ਵੀ ਘਾਟਾਂ ਹਨ ਉਨ੍ਹਾਂ ਨੂੰ ਦੁਰਸਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 32 ਆਮ ਆਦਮੀ ਕਲੀਨਿਕਾਂ ਵਿਚ ਮੈਡੀਕਲ ਅਫ਼ਸਰ ਤਾਇਨਾਤ ਕਰ ਦਿਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਠੀਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸਦੇ ਨਾਲ ਹੀ ਉਨ੍ਹਾਂ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਦੀ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਮੀਟਿੰਗ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਸ਼ਹਿਰ ਵਿਖੇ ਕਲੀਨ ਸਟਰੀਟ ਫੂਡ ਹੱਬ ਦੇ ਨਾਲ ਹੀ ਕਲੀਨ ਫਰੂਟ ਐਂਡ ਵੈਜੀਟੇਬਲ ਮਾਰਕਿਟ ਬਣਾਉਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਮੀਟਿੰਗ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਨੇ ਦੱਸਿਆ ਕਿ ਹਾਈਪਰਟੇਂਸ਼ਨ ਕੰਟਰੋਲ ਪੋ੍ਗਰਾਮ ਵਿਚ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਵਿਚੋਂ ਪਹਿਲੇ ਨੰਬਰ ’ਤੇ ਹੈ। ਇਸਦੇ ਨਾਲ ਹੀ ਤਿੰਨ ਤਰਾਂ ਦੇ ਕੈਂਸਰ ਛਾਤੀ, ਮੁੰਹ ਅਤੇ ਬੱਚੇਦਾਨੀ ਦੀ ਸਕਰੀਨਿੰਗ ਲਈ ਸਿਹਤ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੈਂਸਰ ਦੀ ਸਕਰੀਨਿੰਗ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿਚ ਪੰਦਰਵਾੜੇ ਦੌਰਾਨ ਨਸਬੰਦੀ ਅਤੇ ਨਲਬੰਦੀ ਕੇਸ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਬੀ ਕੰਟਰੋਲ ਪੋ੍ਗਰਾਮ ਵਿਚ ਜ਼ਿਲ੍ਹੇ ਨੂੰ ਸਿਲਵਰ ਮੈਡਲ ਮਿਲਿਆ ਹੈ।

ਡਾ. ਹਰਭਜਨ ਰਾਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਟੀਕਾਕਰਨ ਦੇ ਟੀਚਿਆਂ ਨੂੰ ਪੂਰਾ ਕੀਤਾ ਗਿਆ ਹੈ। ਸਾਲ 2023 ਨੂੰ ਮੀਜਲ ਰੂਬੇਲਾ ਮੁਕਤੀ ਲਈ ਵਿਸ਼ੇਸ਼ ਟੀਕਾਕਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜੋ ਬੱਚੇ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ ਉਨਾਂ ਨੂੰ ਟੀਕੇ ਲਗਾਏ ਜਾ ਰਿਹੇ ਹਨ। ਉਨ੍ਹਾਂ ਕਿਹਾ ਕਿ ਮਹੀਨਾ ਜੁਲਾਈ ਨੂੰ ਐਂਟੀ ਡੇਂਗੂ ਮਹੀਨੇ ਵਜੋਂ ਮਨਾਇਆ ਜਾਵੇਗਾ। ਮੱਛਰਾਂ ਦੇ ਖਾਤਮੇ ਲਈ ਛਪੜਾਂ ਵਿਚ ਗੰਬੂਝੀਆ ਮੱਛੀਆਂ ਪਾਈਆਂ ਗਈਆਂ ਹਨ।

ਇਸ ਮੌਕੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ, ਡੀ.ਆਈ.ਓ ਡਾ. ਅਰਵਿੰਦ ਮਨਚੰਦਾ, ਡੀ.ਅੱੈਮ.ਸੀ. ਡਾ. ਰੋਮੀ ਰਾਜਾ, ਡਾ. ਪ੍ਭਜੋਤ ਕਲਸੀ, ਡੀ.ਡੀ.ਐੱਚ.ਓ. ਡਾ. ਸ਼ੈਲਾ ਕੰਵਰ ਆਦਿ ਹਾਜ਼ਰ ਸਨ।

Written By
The Punjab Wire