ਗੁਰਦਾਸਪੁਰ, 30 ਜੂਨ 2023 (ਦੀ ਪੰਜਾਬ ਵਾਇਰ)। ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਾਂਝ ਸਟਾਫ ਗੁਰਦਾਸਪੁਰ ਵੱਲੋਂ ਮਾਤਾ ਗੁਜਰੀ ਸਕੂਲ ਅਮੀਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਾਯਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਐਸਐਸਪੀ ਹਰੀਸ਼ ਕੁਮਾਰ ਨੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨਾਲ ਲੜਨ ਲਈ ਸਮਾਜ ਦੇ ਸਾਰੇ ਲੋਕਾਂ ਨੂੰ ਇੱਕਜੁੱਟ ਹੋਣਾ ਪਵੇਗਾ ਤਾਂ ਹੀ ਅਸੀਂ ਇਸ ਕੋਹੜ੍ਹ ਨੂੰ ਜੜ੍ਹੋਂ ਖਤਮ ਕਰ ਸਕਦੇ ਹਾਂ।
ਆਈ.ਪੀ.ਐਸ ਹਰੀਸ਼ ਨੇ ਕਿਹਾ ਕਿ ਨਸ਼ਾ ਜਿੱਥੇ ਸਰੀਰ ਲਈ ਖ਼ਤਰਨਾਕ ਹੈ, ਉੱਥੇ ਇਹ ਅਪਰਾਧ ਦਾ ਮੁੱਖ ਕਾਰਨ ਵੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਇਸ ਲਈ ਨੌਜਵਾਨਾਂ ਨੂੰ ਗਲਤ ਸੰਗਤ ਵਿੱਚ ਪੈ ਕੇ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ।ਨਸ਼ਿਆਂ ਤੋਂ ਦੂਰ ਰਹਿਣ ਲਈ ਸਮਾਜ ਵਿੱਚ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ। ਜੇਕਰ ਇਲਾਕੇ ਵਿੱਚ ਨਸ਼ਾ ਤਸਕਰੀ ਦੀ ਗਤੀਵਿਧੀ ਹੋ ਰਹੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦਿਆਂ ਪੁਲਿਸ ਇਸ ਘਪਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ 7814545950,112,181 ਅਤੇ 1098 ਬਾਰੇ ਜਾਣਕਾਰੀ ਦਿੱਤੀ ਗਈ।